Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ

ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ

ਡੀ ਸੀ ਅਤੇ ਐਸ ਐਸ ਪੀ ਵਲੋਂ ਡੀ-ਸਿਲਟਿੰਗ ਸਾਈਟਾਂ ਦਾ ਨਿਰੀਖਣ

ਡੀ-ਸਿਲਟਿੰਗ ਸਾਈਟਾਂ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਕਾਰਜਸ਼ੀਲ ਹੋਣਗੀਆਂ

ਨਵਾਂਸ਼ਹਿਰ, 31 ਮਾਰਚ(ਜਤਿੰਦਰ ਪਾਲ ਸਿੰਘ ਕਲੇਰ )

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਪੈਂਦੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਸ਼ਮਸਪੁਰ ਅਤੇ ਰੈਲ ਬਰਾਮਦ ਵਿਖੇ ਡੀ-ਸਿਲਟਿੰਗ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ।

 ਇਨ੍ਹਾਂ ਥਾਂਵਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਰੈਲ ਬਰਾਮਦ, ਸ਼ਮਸਪੁਰ ਅਤੇ ਖੋਜੇ ਵਿਖੇ ਡੀ-ਸਿਲਟਿੰਗ ਸਾਈਟਾਂ ਹਨ ਅਤੇ ਪਾਣੀ ਦਾ ਪੱਧਰ ਘੱਟਦੇ ਹੀ ਇਨ੍ਹਾਂ ਥਾਵਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

 ਉਨ੍ਹਾਂ ਦੱਸਿਆ ਕਿ ਰੋਪੜ ਹੈੱਡਵਰਕਸ ਤੋਂ ਪਾਣੀ ਛੱਡਣ ਕਾਰਨ ਐੱਸ.ਬੀ.ਐੱਸ.ਨਗਰ ਦੀਆਂ ਸਾਰੀਆਂ ਥਾਂਵਾਂ ਦੀ ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ ਰਾਹੀਂ ਨਿਸ਼ਾਨਦੇਹੀ ਬੰਦ ਕਰ ਦਿੱਤੀ ਗਈ ਸੀ ਪਰ ਹੁਣ ਪਾਣੀ ਦਾ ਪੱਧਰ ਘਟਣ ‘ਤੇ ਇਹ ਤੁਰੰਤ ਮੁਕੰਮਲ ਹੋ ਜਾਵੇਗਾ ਅਤੇ ਇੱਥੇ ਡੀ-ਸਿਲਟਿੰਗ (ਰੇਤ ਦੀ ਖੁਦਾਈ) ਸ਼ੁਰੂ ਹੋ ਜਾਵੇਗੀ।

 ਡੀ ਸੀ ਅਤੇ ਐਸ ਐਸ ਪੀ ਦੋਵਾਂ ਨੇ ਸਾਈਟਾਂ ‘ਤੇ ਲਗਾਏ ਗਏ ਤੋਲ ਸਕੇਲਾਂ ਦੀ ਵੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਠੇਕੇਦਾਰ ਪੂਰੀ ਸਮਰੱਥਾ ਅਤੇ ਸ਼ਰਤਾਂ ਮੁਤਾਬਕ ਕੰਮ ਕਰਨਾ ਯਕੀਨੀ ਬਣਾਉਣ।

 ਉਨ੍ਹਾਂ ਮਾਈਨਿੰਗ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਅਤੇ ਆਮ ਲੋਕਾਂ ਨੂੰ ਸਸਤੇ ਰੇਟਾਂ ‘ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰੇਕ ਵਾਹਨ ਕੋਲ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ।

    ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਰੈਂਕ ਦੇ ਸਾਂਝੇ ਸਕੁਐਡ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕੀਤੀ ਜਾਵੇ।

 ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਹੁਤ ਹੀ ਗੈਰ-ਵਾਜਬ ਹੋਵੇਗੀ।

 ਡੀ ਸੀ ਅਤੇ ਐਸ ਐਸ ਪੀ ਨੇ ਟੀਮਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਡੀ-ਸਿਲਟਿੰਗ ਸਾਈਟਾਂ ‘ਤੇ ਨਿਯਮਤ ਨਿਰੀਖਣ ਕਰਨ ਲਈ ਕਿਹਾ।