Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਲੰਧਰ (ਪ੍ਰਾਈਮ ਪੰਜਾਬ ਟਾਈਮਜ) 

: ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਰਜਨੀਸ਼ ਰਾਮਪਾਲ ਤੇ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। CM ਭਗਵੰਤ ਮਾਨ ਦੀ ‘ਜ਼ੀਰੋ ਟਾਲਰੈਂਸ ਨੀਤੀ’ ਤਹਿਤ ਇਹ ਕਾਰਵਾਈ ਹੋਈ ਹੈ।

ਦੋਵੇਂ ਮੁਲਜ਼ਮ ਭੋਗਪੁਰ ਤੇ ਜਲੰਧਰ ਵਿਖੇ ਤਾਇਨਾਤ ਸਨ। ਦੋਸ਼ ਹੈ ਕਿ ਉਨ੍ਹਾਂ ਨੇ ਸੰਗਰੂਰ ਦੇ ਸੁਨਾਮ ਦੇ ਇੱਕ ਸ਼ੈਲਰ ਮਾਲਕ ਤੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦਾ ਭੰਡਾਰਨ ਮੁਕੰਮਲ ਕਰਨ ਲਈ ਰਿਸ਼ਵਤ ਮੰਗੀ।

ਵਿਜੀਲੈਂਸ ਮੁਤਾਬਕ ਇੰਸਪੈਕਟਰ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ 50,000 ਰੁਪਏ ਅਤੇ ਬਾਅਦ ‘ਚ AFSO ਗੁਰਵਿੰਦਰ ਸਿੰਘ ਦੇ ਨਾਮ ‘ਤੇ 20,000 ਰੁਪਏ ਲਏ। ਜੂਨੀਅਰ ਆਡੀਟਰ ਮਾਨਵ ਭਨੋਟ ਨੇ ਆਪਣੇ ਤੇ ਜ਼ਿਲ੍ਹਾ ਕੰਟਰੋਲਰ ਨਰਿੰਦਰ ਸਿੰਘ ਦੇ ਨਾਮ ‘ਤੇ 50,000 ਰੁਪਏ ਲਏ।

ਇਹ ਗ੍ਰਿਫ਼ਤਾਰੀ CM ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਤੋਂ ਬਾਅਦ ਹੋਈ। ਸ਼ਿਕਾਇਤ ਕਰਤਾ ਵੱਲੋਂ ਬਣਾਈਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਦੇ ਦੋਸ਼ ਸਾਬਤ ਕਰ ਦਿੱਤੇ।

ਵਿਜੀਲੈਂਸ ਬਿਊਰੋ ਥਾਣਾ ਜਲੰਧਰ ‘ਚ ਦੋਵਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।