Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇੰਸਪੈਕਟਰ ਕਰਨੈਲ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ 

ਇੰਸਪੈਕਟਰ ਕਰਨੈਲ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ 

ਇੰਸਪੈਕਟਰ ਕਰਨੈਲ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ

ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਪਹਿਲਾਂ ਕਦਮ ਰਹੇਗਾ- ਥਾਣਾ ਮੁੱਖੀ

ਗੜ੍ਹਸ਼ੰਕਰ 23 ਮਈ (ਜਤਿੰਦਰ ਪਾਲ ਸਿੰਘ ਕਲੇਰ )- ਥਾਣਾ ਗੜ੍ਹਸ਼ੰਕਰ ਦੇ ਥਾਣਾ ਮੁੱਖੀ ਇੰਸਪੈਕਟਰ ਕਰਨੈਲ ਸਿੰਘ ਨੇ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ । ਜ਼ਿਕਰਯੋਗ ਹੈ ਕਿ ਇੰਸਪੈਕਟਰ ਕਰਨੈਲ ਸਿੰਘ ਦੀ ਇੰਸਪੈਕਟਰ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਗੜ੍ਹਸ਼ੰਕਰ ਥਾਣਾ ਵਿਖੇ ਮੁੱਖ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ । ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਕਰਨੈਲ ਸਿੰਘ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਵੀ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਤੇ ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇਸ ਵਿਚੋ ਕੱਢਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਤੇ ਸੂਚਨਾ ਦੇਣ ਵਾਲੇ ਵਿਆਕਤੀ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ । ਇਸ ਮੋਕੇ ਐਸ.ਐਚ.ਓ ਕਰਨੈਲ ਸਿੰਘ ਨੇ ਕਿਹਾ ਕਿ ਅਮਨ ਪਸੰਦ ਲੋਕਾਂ ਨੂੰ ਥਾਣੇ ਵਿੱਚ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।