Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਇੰਸਪੈਕਟਰ ਸੋਢੀ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ 

ਇੰਸਪੈਕਟਰ ਸੋਢੀ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ 

ਇੰਸਪੈਕਟਰ ਸੋਢੀ ਸਿੰਘ ਥਾਣਾ ਗੜ੍ਹਸ਼ੰਕਰ ਦੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ 

ਗੜ੍ਹਸ਼ੰਕਰ 21 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )– ਥਾਣਾ ਗੜ੍ਹਸ਼ੰਕਰ ਦੇ ਥਾਣਾ ਮੁੱਖੀ ਇੰਸਪੈਕਟਰ ਰਾਜੀਵ ਕੁਮਾਰ ਦਾ ਤਬਾਦਲਾ ਹੋਣ ਤੇ ਉਨ੍ਹਾਂ ਦੇ ਸਥਾਨ ਤੇ ਇੰਸਪੈਕਟਰ ਸੋਢੀ ਸਿੰਘ ਨੇ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਸੋਢੀ ਸਿੰਘ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਵੀ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਤੇ ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇਸ ਵਿਚੋ ਕੱਢਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਉਨ੍ਹਾਂ ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਤੇ ਸੂਚਨਾ ਦੇਣ ਵਾਲੇ ਵਿਆਕਤੀ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ । ਇਸ ਮੋਕੇ ਐਸ.ਐਚ.ਓ ਸੋਢੀ ਸਿੰਘ ਨੇ ਕਿਹਾ ਕਿ ਅਮਨ ਪਸੰਦ ਲੋਕਾਂ ਨੂੰ ਥਾਣੇ ਵਿੱਚ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।