Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਜ਼ਿਲ੍ਹਾ ਪ੍ਰਧਾਨ ਢੱਟ ਦੀ ਪ੍ਰੇਰਨਾ ਸਦਕਾ ਬਲਦੇਵ ਸਿੰਘ ਢੋਲੋਵਾਲ ਨੇ ਆਪਣੇ ਸਾਥੀਆਂ ਸਮੇਤ ਦਸੂਹਾ ਦਾ ਫੜਿਆ ਹੱਥ*

*ਜ਼ਿਲ੍ਹਾ ਪ੍ਰਧਾਨ ਢੱਟ ਦੀ ਪ੍ਰੇਰਨਾ ਸਦਕਾ ਬਲਦੇਵ ਸਿੰਘ ਢੋਲੋਵਾਲ ਨੇ ਆਪਣੇ ਸਾਥੀਆਂ ਸਮੇਤ ਦਸੂਹਾ ਦਾ ਫੜਿਆ ਹੱਥ*

ਗੜ੍ਹਦੀਵਾਲਾ 16 ਜਨਵਰੀ (ਚੌਧਰੀ) : ਹਲਕਾ ਟਾਂਡਾ ਦੇ ਪਿੰਡ ਢੋਲੋਵਾਲ ਵਿਖੇ ਅਕਾਲੀ ਦਲ ਬਾਦਲ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਬਲਦੇਵ ਸਿੰਘ ਢੋਲੋਵਾਲ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪੱਧਰੀ ਸਤਵਿੰਦਰਪਾਲ ਸਿੰਘ ਢੱਟ ਨੇ ਸ਼ਾਮਿਲ ਹੋਏ ਬਲਦੇਵ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਗੁਰੂ ਮਾਹਰਾਜ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਤੇ ਸਵਾਗਤ ਕੀਤਾ। ਇਸ ਮੌਕੇ ਢੱਟ ਨੇ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਉਹਨਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ। ਇਸ ਮੌਕੇ ਸਰਦਾਰ ਮਨਜੀਤ ਦਸੂਹਾ ਨੇ ਉਹਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ, ਹਰਕਮਲਜੀਤ ਸਿੰਘ ਬਲਾਲਾ, ਮਨਜੀਤ ਸਿੰਘ ਰੌਬੀ, ਜਗਤਾਰ ਸਿੰਘ, ਜਸਵੀਰ ਸਿੰਘ ਮਥਾਰੂ, ਪਰਮਿੰਦਰ ਸਿੰਘ ਪੰਨੂ, ਕਰਮਜੀਤ ਸਿੰਘ ਤੇ ਗੋਲਡੀ ਕਢਾਲੀ ਆਦਿ ਹਾਜ਼ਰ ਸਨ।