Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਇਸ ਅਜੀਬੋ-ਗਰੀਬ ਸਕੀਮ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਚੰਡੀਗੜ੍ਹ, 18 ਜੂਨ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਬੇਤੁਕੀ ਗੱਲ ਹੈ ਕਿ ਪਿਛਲੇ ਦੋ ਸਾਲਾਂ ਤੋਂ ਹਜ਼ਾਰਾਂ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਪਰ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਲਈ ਨਹੀਂ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਇਸ ਦੇ ਉਲਟ ਇਕ ਅਜੀਬੋ-ਗਰੀਬ ਕਦਮ ਚੁੱਕਦਿਆਂ ਅਗਨੀਪਥ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਵਾਨਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਤੋਂ ਫੌਜ ਵਿੱਚ ਚਾਰ ਸਾਲ ਦੇ ਛੋਟੇ ਜਿਹੇ ਸੇਵਾਕਾਲ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਨਾਲ ਘੋਰ ਬੇਇਨਸਾਫ਼ੀ ਹੈ, ਜੋ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨੀ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਟੈਸਟ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਢੁਕਵਾਂ ਮੌਕਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਸ ਤਰਕਹੀਣ ਕਦਮ ਨੇ ਪਹਿਲਾਂ ਹੀ ਦੇਸ਼ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਭਾਰਤ ਦੇ ਹਰ ਕੋਨੇ ਤੋਂ ਨੌਜਵਾਨ ਇਸ ਫੈਸਲੇ ਵਿਰੁੱਧ ਅੰਦੋਲਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪਥ ਸਕੀਮ, ਜੇਕਰ ਲਾਗੂ ਹੁੰਦੀ ਹੈ, ਤਾਂ ਸੈਨਿਕਾਂ ਦੀ ਲੜਨ ਦੀ ਸਮਰੱਥਾ ਨੂੰ ਕਮਜ਼ੋਰ ਕਰੇਗੀ ਕਿਉਂਕਿ ਸਿਰਫ਼ ਚਾਰ ਸਾਲਾਂ ਵਿੱਚ ਉਨ੍ਹਾਂ ਕੋਲ ਜੰਗ ਦੇ ਮੈਦਾਨ ਵਿੱਚ ਦੁਸ਼ਮਣ ਨਾਲ ਲੜਨ ਦਾ ਬਹੁਤਾ ਤਜਰਬਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੀਮ ਫੌਜ ਵਿੱਚ ਚਾਰ ਸਾਲ ਦੇ ਥੋੜ੍ਹੇ ਸਮੇਂ ਦੇ ਕਾਰਜਕਾਲ ਤੋਂ ਬਾਅਦ ਨੌਜਵਾਨਾਂ ਨੂੰ ਬੇਰੋਜ਼ਗਾਰ ਬਣਾ ਦੇਵੇਗੀ ਅਤੇ ਉਹ ਵੀ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਤੋਂ ਬਿਨਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਕੱਚ-ਘਰੜ ਨੀਤੀ ਇੱਕ ਬੇਤੁਕੀ ਸੋਚ ਹੈ, ਜੋ ਨੌਜਵਾਨਾਂ ਨੂੰ ਬੇਰੋਜ਼ਗਾਰੀ ਅਤੇ ਗਰੀਬੀ ਦੇ ਮਾੜੇ ਦੌਰ ਵਿੱਚ ਧੱਕੇਗੀ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਘਾਤਕ ਸਿੱਧ ਹੋਵੇਗੀ।