Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਤਿਰੰਗੇ ਦਾ ਅਪਮਾਨ ਕਰਨ ਵਾਲਿਆ ਖਿਲਾਫ ਕਾਰਵਾਈ ਨਾ ਹੋਣ ਕਾਰਨ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਕੱਢੇਗੀ ਤਿਰੰਗਾਂ ਸਨਮਾਨ ਮਾਰਚ

ਤਿਰੰਗੇ ਦਾ ਅਪਮਾਨ ਕਰਨ ਵਾਲਿਆ ਖਿਲਾਫ ਕਾਰਵਾਈ ਨਾ ਹੋਣ ਕਾਰਨ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਕੱਢੇਗੀ ਤਿਰੰਗਾਂ ਸਨਮਾਨ ਮਾਰਚ

ਬਟਾਲਾ 8 ਜੂਨ (ਅਵਿਨਾਸ਼ ਸ਼ਰਮਾ )

ਪੁਲਿਸ ਮਾਮਲੇ ਨੂੰ ਦਬਾਉਣ ਲਈ ਜੱਥੇਬੰਦੀ ਖਿਲਾਫ ਅਣਪਛਾਤੇ ਵਿਅਕਤੀਆਂ ਕੋਲੋ ਦਵਾ ਰਹੀ ਹੈ ਝੂਠੀਆਂ ਦਰਖਾਸਤਾਂ -ਚੇਅਰਮੈਨ ਅਮਰਿੰਦਰ ਸਿੰਘ

: ਪਿਛਲੇ ਦਿਨੀ ਬਟਾਲਾ ਦੇ ਵਿਧਾਇਕ ਦੇ ਦਫ਼ਤਰ ਦੇ ਕੋਲ ਲੱਗੇ ਰਾਸ਼ਟਰੀ ਝੰਡੇ ਦਾ ਕੁਝ ਵਿਅਕਤੀਆਂ ਵੱਲੋਂ ਅਪਮਾਨ ਕੀਤਾ ਗਿਆ ਜਿਸ ਵਿੱਚ ਸਖ਼ਤ ਨੋਟਿਸ ਲੈਂਦਿਆ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਨੇ ਇਸ ਘਟਨਾਂ ਦੀ ਸਖ਼ਤ ਨਿੰਦਾ ਕੀਤੀ ਸੀ । ਜੱਥੇਬੰਦੀ ਦੇ ਪੰਜਾਬ ਪ੍ਰਧਾਨ ਰਮੇਸ਼ ਬਹਿਲ ਅਤੇ ਲਖਨਪਾਲ ਨੇ ਇਸ ਸਬੰਧ ਵਿੱਚ ਭੁੱਖ ਹੜਤਾਲ ਵੀ ਕੀਤੀ ਸੀ ਜੋ 3 ਦਿਨ ਤੱਕ ਚੱਲੀ ਸੀ , ਜੋ ਪੁਲਿਸ ਪ੍ਰਸ਼ਾਸਨ ਵੱਲੋ ਪ੍ਰਦਰਸ਼ਨਕਾਰੀਆਂ ਨੂੰ ਦੋਸ਼ੀਆਂ ਤੇ ਇੱਕ ਹਫਤੇ ਦੇ ਵਿੱਚ ਕਾਰਵਾਈ ਕਰਨ ਦਾ ਲਿਖਤ ਭਰੋਸਾ ਦੇਣ ਤੋਂ ਬਾਅਦ ਇਹ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਸੀ , ਪਰ ਅੱਜ ਤੱਕ ਇਸ ਮਾਮਲੇ ਵਿੱਚ ਪੁਲਿਸ ਵੱਲੋ ਕੋਈ ਕਾਰਵਾਈ ਨਹੀ ਕੀਤੀ ਗਈ । ਅੱਜ ਜਥੇਬੰਦੀ ਦੇ ਚੇਅਰਮੈਨ ਅਮਰਿੰਦਰ ਸਿੰਘ ਵੱਲੋ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਇੱਕ ਵੀਡੀਉ ਪਾ ਕੇ ਕਿਹਾ ਕਿ ਲਿਖਤ ਭਰੋਸਾਂ ਦੇਣ ਤੋ ਬਾਅਦ ਵੀ ਪੁਲਿਸ ਵੱਲੋ ਦੋਸ਼ੀਆਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀ ਕੀਤੀ ਗਈ , ਉਲਟਾ ਜਥੇਬੰਦੀ ਦੇ ਪੰਜਾਬ ਪ੍ਰਧਾਨ ਰਮੇਸ਼ ਬਹਿਲ ਖਿਲਾਫ ਕਿਸੇ ਅਗਿਆਤ ਵਿਅਕਤੀ ਕੋਲੋ ਇੱਕ ਝੂਠੀ ਦਰਖਾਸਤ ਦਵਾਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ , ਉਨ੍ਹਾਂ ਕਿਹਾ ਕਿ ਪੁਲਿਸ ਵੱਲੋ ਕੀਤਾ ਜਾ ਰਿਹਾ ਧੱਕਾ ਕਦੇ ਵੀ ਬਰਦਾਸਤ ਨਹੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਡੀਐਸਪੀ ਅਜਾਦ ਦਵਿੰਦਰ ਸਿੰਘ ਅਤੇ ਐਸ ਐਚ ਓ ਯਾਦਵਿੰਦਰ ਸਿੰਘ ਵੱਲੋਂ ਜੋ ਕਿ ਇਸ ਮਾਮਲੇ ਵਿੱਚ ਭੁੱਖ ਹੜਤਾਲ ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਗੈਰ ਮਨੁੱਖੀ ਵਤੀਰਾ ਕਰਨ ਕਾਰਨ ਜਥੇਬੰਦੀ ਵੱਲੋ ਉਸਦੇ ਖਿਲਾਫ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਤ ਦਰਖਾਸਤ ਵੀ ਦਿੱਤੀ ਗਈ ਹੈ , ਉਹ ਆਪਣੇ ਰੁਤਬੇ ਦਾ ਨਜਾਇਜ਼ ਫਾਇਦਾ ਚੁੱਕ ਕੇ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਥਿਤ ਤੌਰ ਤੇ ਸ਼ੱਕ ਹੈ ਕੇ ਸੱਤਾਧਾਰੀ ਪਾਰਟੀ ਦਾ ਇੱਕ ਵਿਧਾਇਕ ਪੁਲਿਸ ਤੇ ਦਬਾਅ ਬਣਾ ਕੇ ਜਥੇਬੰਦੀ ਦੇ ਕਾਰਕੁੰਨਾਂ ਤੇ ਝੂਠੀਆਂ ਦਰਖਾਸਤਾ ਕਰਵਾ ਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸਿਸ਼ ਕਰ ਰਿਹਾ ਹੈ । ਉਨ੍ਹਾ ਕਿਹਾ ਕਿ ਸੋਮਵਾਰ ਨੂੰ ਉਹ ਸਮੁੱਚੇ ਪੱਤਰਕਾਰ ਭਾਈਚਾਰੇ ਨਾਲ ਡੀਆਈਜੀ ਬਾਰਡਰ ਰੇਜ਼ ਅੰਮ੍ਰਿਤਸਰ ਨੂੰ ਮਿਲਕੇ ਇਸ ਮਾਮਲੇ ਵਿੱਚ ਮੰਗ ਪੱਤਰ ਦੇਣਗੇ ਤੇ ਉਸ ਤੋਂ ਬਾਅਦ ਵੀ ਇਸ ਉਕਤ ਮਾਮਲੇ ਵਿੱਚ ਜੇ ਇਨਸਾਫ ਨਾ ਹੋਇਆ ਤਾਂ ਜਥੇਬੰਦੀ ਦਾ ਸਮੁੱਚਾ ਪੱਤਰਕਾਰ ਭਾਈਚਾਰਾ ਤੇ ਸਮਾਜ ਸੇਵੀ ਜਥੇਬੰਦੀਆ ਮਿਲ ਕੇ ਬਟਾਲਾ ਦੇ ਗਾਂਧੀ ਚੌਂਕ ਤੋਂ ਐਸ ਐਸ ਪੀ ਦਫ਼ਤਰ ਬਟਾਲਾ ਅਤੇ ਡੀਸੀ ਗੁਰਦਾਸਪੁਰ ਦੇ ਦਫ਼ਤਰ ਤੱਕ ਤਿਰੰਗੇ ਦਾ ਸਨਮਾਨ ਬਚਾਉ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ , ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦਾ ਪੱਤਰਕਾਰ ਭਾਈਚਾਰਾ ਤੇ ਸਮਾਜਸੇਵੀ ਜਥੇਬੰਦੀਆ ਸ਼ਾਮਲ ਹੋਣਗੀਆਂ । ਉਨ੍ਹਾਂ ਕਿਹਾ ਕਿ ਇਸ ਮਾਰਚ ਵਿੱਚ ਡੀਐਸਪੀ ਏ.ਡੀ. ਸਿੰਘ , ਐਸਐਸਪੀ ਬਟਾਲਾ , ਐਸਡੀਐਮ ਬਟਾਲਾ ਤੇ ਡੀਸੀ ਗੁਰਦਾਸਪੁਰ ਦੇ ਖਿਲਾਫ ਜਥੇਬੰਦੀ ਵੱਲੋ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।