Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੌਧਿਕ ਸੰਪੱਤੀ ਅਧਿਕਾਰ’ ਵਿਸ਼ੇ ‘ਤੇ ਆਨਲਾਈਨ ਵਰਕਸ਼ਾਪ ਦਾ ਆਯੋਜਨ

ਬੌਧਿਕ ਸੰਪੱਤੀ ਅਧਿਕਾਰ’ ਵਿਸ਼ੇ ‘ਤੇ ਆਨਲਾਈਨ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰਸਾਇਣ ਵਿਭਾਗ ਦੀ ‘ਸੀ.ਵੀ. ਰਮਨ ਸੁਸਾਇਟੀ ਆਫ਼ ਕੈਮੀਕਲ ਸਾਇੰਸ ਵੱਲੋਂ ਆਈ. ਕਿਊ. ਏ. ਸੀ. ਅਤੇ ਆਈ. ਆਈ. ਸੀ. ਦੇ ਸਹਿਯੋਗ ਨਾਲ ‘ਬੌਧਿਕ ਸੰਪੱਤੀ ਅਧਿਕਾਰ’ ਅਤੇ ‘ਸਟਾਰਟਅਪ ਲਈ ਆਈ.ਪੀ. ਪ੍ਰਬੰਧਨ’ ਵਿਸ਼ੇ ਉੱਪਰ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਡਾ. ਗੁਰਪ੍ਰੀਤ ਸਿੰਘ (ਸਹਾਇਕ ਪ੍ਰੋਫ਼ੈਸਰ, ਬੀ. ਏ. ਐੱਮ. ਖ਼ਾਲਸਾ ਕਾਲਜ ਗੜ੍ਹਸ਼ੰਕਰ) ਅਤੇ ਡਾ. ਜਸਵਿੰਦਰ ਸਿੰਘ (ਸਹਾਇਕ ਪ੍ਰੋਫ਼ੈਸਰ, ਐੱਸ. ਪੀ. ਐੱਨ. ਕਾਲਜ ਮੁਕੇਰੀਆਂ) ਨੇ ਮੁੱਖ ਬੁਲਾਰਿਆਂ ਦੀ ਭੂਮਿਕਾ ਨਿਭਾਈ। ਡਾ. ਪੰਕਜ ਸ਼ਰਮਾ (ਸਹਾਇਕ ਪ੍ਰੋਫ਼ੈਸਰ, ਰਸਾਇਣ ਵਿਭਾਗ) ਨੇ ਬੁਲਾਰਿਆਂ ਦਾ ਸਵਾਗਤ ਕੀਤਾ। ਡਾ. ਜਸਵਿੰਦਰ ਸਿੰਘ ਨੇ ‘ਕਾਰੋਬਾਰੀ ਸਫ਼ਲਤਾ ਵਿੱਚ ਰਸਾਇਣਿਕ ਨਵੀਨਤਾ’ ਵਿਸ਼ੇ ਉੱਪਰ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਨੇ ‘ਬੌਧਿਕ ਸੰਪੱਤੀ ਅਧਿਕਾਰ’ ਦੇ ਮਹੱਤਵ ਤੇ ਚਾਨਣਾ ਪਾਉਂਦਿਆਂ ਆਈ.ਪੀ. ਪ੍ਰਬੰਧਨ ਬਾਰੇ ਵਿਦਿਆਰਥੀਆਂ ਨੂੰ ਰੂਬਰੂ ਕਰਵਾਇਆ। ਅੰਤ ਵਿੱਚ ਡਾ. ਪੰਕਜ ਸ਼ਰਮਾ ਨੇ ਇਸ ਵਰਕਸ਼ਾਪ ਦੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਰਸਾਇਣ ਵਿਭਾਗ ਦੇ ਅਧਿਆਪਕ ਸਾਹਿਬਾਨ, ਮੈਡਮ ਪਵਿੱਤਰਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।