ਦਸੂਹਾ 14 ਮਾਰਚ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਇੰਟਰ ਡਿਪਾਰਟਮੇਂਟ ਯੂਥ ਫੈਸਟੀਵਲ ਕਰਵਾਇਆ ਗਿਆ।ਇਹ ਸਮਾਗਮ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਹੋਇਆ ਅਤੇ ਇਸ ਸਮਾਗਮ ਵਿੱਚ ਐਨ.ਆਰ.ਆਈ ਸ਼੍ਰੀ ਵਿਕਾਸ ਰਖੇਜਾ ਅਤੇ ਡਾ. ਬਲਕਾਰ ਸਿੰਘ ਡੀਨ ਕਾਲਜ ਡਿਵੈਲਪਮੈਂਟ ਆਈ.ਕੇ.ਜੀ.ਪੀ.ਟੀ.ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚਲਿਤ ਕਰਕੇ ਸ਼ਬਦ ਗਾਇਨ ਨਾਲ ਕੀਤੀ ਗਈ। ਇੰਟਰ ਡਿਪਾਰਟਮੇਂਟ ਯੂਥ ਫੈਸਟੀਵਲ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ ਸ਼ਬਨਮ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਨੇ ਭੰਗੜਾ, ਗਿੱਧਾ, ਸੋਲੋ ਡਾਂਸ ਅਤੇ ਸਿੰਗਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ। ਮੁਕਾਬਲਿਆ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਗਿੱਧੇ ਵਿੱਚ ਮੰਜੁਲਾ ਸੈਣੀ ਫੈਸ਼ਨ ਟੈਕਨੋਲੋਜੀ ਵਿਭਾਗ ਦੀ ਟੀਮ ਨੇ ਪਹਿਲਾ ਸਥਾਨ, ਭੰਗੜੇ ਵਿੱਚ ਆਈ.ਟੀ ਵਿਭਾਗ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਉਵਰਆਲ ਟਰਾਫੀ ਜਿੱਤਣ ਵਿੱਚ ਆਈ.ਟੀ ਵਿਭਾਗ ਦੇ ਵਿਦਿਆਰਥੀ ਕਾਮਯਾਬ ਰਹੇ। ਚੇਅਰਮੈਨ ਚੌ ਕੁਮਾਰ ਸੈਣੀ ਨੇ ਬੱਚਿਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਦੇ ਹੋਏ ਜਲਦ ਤੋਂ ਜਲਦ ਕਾਲਜ ਕੰਟੀਨ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਜਲਦ ਹੀ ਕੈਨੇਡਾ ਦੇ ਕਾਲਜ ਨਾਲ ਕੇ.ਐਮ.ਐਸ ਕਾਲਜ ਦਾ ਸਮਜੋਤਾ ਹੋਣ ਜਾ ਰਿਹਾ ਹੈ, ਜਿਸ ਨਾਲ ਕਾਲਜ ਦੇ ਵਿਦਿਆਰਥੀ ਕੈਨੇਡਾ ਵਿਚ ਪੜ੍ਹਨ ਜਾ ਸਕਣਗੇ। ਇਸ ਤੋਂ ਇਲਾਵਾ ਪੀ.ਟੀ.ਯੂ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਅਨੀਤਾ ਰਾਣੀ ਅਤੇ ਰਾਜਨ ਨੂੰ ਟਰਾਫੀ ਦੇ ਕੇ ਸਨਮਾਨਿਤ ਕਰਨ ਦੇ ਨਾਲ ਜੇਤੂ ਟੀਮਾਂ ਨੂੰ ਆਏ ਹੋਏ ਮਹਿਮਾਨਾਂ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਸ਼੍ਰੀਮਤੀ ਪਵਿੱਤਰ ਕੌਰ ਕਰਨਲ ਜੇ.ਐਲ ਸ਼ਰਮਾ, ਬ੍ਰਹਮ ਦੇਵ ਰਲ੍ਹਣ, ਸ਼ੁਭ ਸਰੋਜ, ਸੰਜੇ ਰੰਜਨ, ਠਾਕੁਰ ਬਲਦੇਵ ਸਿੰਘ, ਦਵਿੰਦਰ ਰੋਜ਼ੀ, ਭਾਗ ਸਿੰਘ, ਪ੍ਰੇਮ ਕੁਮਾਰ ਸ਼ਰਮਾ, ਸ਼੍ਰੀਮਤੀ ਸੰਤੋਸ਼ ਕੁਮਾਰੀ ਗਿੱਲ, ਅਤੇ ਸਰੋਜ ਬਾਲਾ ਹਾਜ਼ਰ ਸਨ।
ਕੇ.ਐਮ.ਐਸ ਕਾਲਜ ਵਿਖੇ ਇੰਟਰ ਡਿਪਾਰਟਮੇਂਟ ਯੂਥ ਫੈਸਟੀਵਲ ਕਰਵਾਇਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ
- Post published:March 14, 2022