Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵੁਸ਼ੂ ਮੁਕਾਬਲਿਆਂ ‘ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ

ਵੁਸ਼ੂ ਮੁਕਾਬਲਿਆਂ ‘ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ

ਗੜ੍ਹਦੀਵਾਲਾ 1 ਅਗਸਤ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜਦੀਵਾਲਾ (ਹੁਸ਼ਿਆਰਪੁਰ) ਦੇ ਵਿਦਿਆਰਥੀ ਦਿਲਕਸ਼ ਸਿੰਘ (ਅੰਡਰ-17 ਲੜਕੇ) ਨੇ ਡੀ.ਏ.ਵੀ. ਕਲੱਸਟਰ ਲੈਵਲ ਟੂਰਨਾਮੈਂਟ (2026-27) ਦੇ ਵਸ਼ੂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲੇ ਲਾਲਾ ਜਗਤ ਨਾਰਾਇਣ ਡੀ.ਏ.ਵੀ. ਮਾਡਲ ਸਕੂਲ, ਜਲੰਧਰ ਵਿਖੇ 22 ਜੁਲਾਈ 2026 ਨੂੰ ਕਰਵਾਏ ਗਏ, ਜਿੱਥੇ ਵੱਖ-ਵੱਖ ਡੀ.ਏ.ਵੀ. ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ।

ਦਿਲਕਸ਼ ਸਿੰਘ ਨੇ ਆਪਣੀ ਦ੍ਰਿੜ ਇੱਛਾ-ਸ਼ਕਤੀ, ਸਖ਼ਤ ਮਿਹਨਤ ਅਤੇ ਵਸੂ ਕਲਾ ਵਿੱਚ ਨਿਪੁੰਨਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿੱਚ ਬਾਜ਼ੀ ਮਾਰੀ। ਉਸ ਦੀ ਇਸ ਉਲੇਖਣਯੋਗ ਪ੍ਰਾਪਤੀ ਨੇ ਸਕੂਲ ਨੂੰ ਇੱਕ ਹੋਰ ਮਾਣਮੱਤੀ ਉਪਲਬਧੀ ਬਖ਼ਸ਼ੀ ਹੈ। ਜਿੱਤ ਦੀ ਖ਼ਬਰ ਮਿਲਦੇ ਹੀ ਸਕੂਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਦਿਲਕਸ਼ ਨੂੰ ਵਧਾਈਆਂ ਦਿੱਤੀਆਂ।

ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਦਿਲਕਸ਼ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ ਅਤੇ ਦਿਲਕਸ਼ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਨੇ ਖਿਡਾਰੀ ਦੀ ਮਿਹਨਤ, ਕੋਚਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਵਿਦਿਆਰਥੀ ਦੀ ਇਨੀ ਸ਼ਾਨਦਾਰ ਜਿੱਤ ਅਤੇ ਮਿਹਨਤ ਦਾ ਸਿਹਰਾ ਇਨਾਂ ਦੇ ਕੋਚ ਸਾਹਿਬਾਨਾਂ ਦੇ ਸਿਰ ਜਾਂਦਾ ਹੈ ਜਿਨਾਂ ਨੇ ਇਹਨਾਂ ਨੂੰ ਦਿਨ ਰਾਤ ਮਿਹਨਤ ਕਰਵਾਈ ਤੇ ਅੱਜ ਇਸ ਮੁਕਾਮ ਨੂੰ ਹਾਸਿਲ ਕਰ ਸਕੇ।

ਸਮੂਹ ਸਟਾਫ਼ ਨੇ ਦਿਲਕਸ਼ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੰਦਿਆਂ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਰਾਜ ਅਤੇ । ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਕਾਮਯਾਬੀ ਦੇ ਝੰਡੇ ਗੱਡੇਗਾ।