Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਭਾਰਤੀ ਖੇਤਰ ਵਿੱਚ ਦਾਖਲ ਹੋ ਰਹੇ ਪਾਕਿਸਤਾਨ ਡਰੋਨ ਤੇ ਬੀ ਐਸ ਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਭਾਰਤੀ ਖੇਤਰ ਵਿੱਚ ਦਾਖਲ ਹੋ ਰਹੇ ਪਾਕਿਸਤਾਨ ਡਰੋਨ ਤੇ ਬੀ ਐਸ ਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਬਟਾਲਾ 26 ਮਈ (ਅਵਿਨਾਸ਼ ਸ਼ਰਮਾ )

: ਬਲਾਕ ਕਲਾਨੌਰ ਅਧੀਨ ਪੈਂਦੇ ਬੀ.ਓ.ਪੀ ਚੰਦੂ ਵਡਾਲਾ ਵਿਖੇ ਤਾਇਨਾਤ ਬੀ.ਐਸ.ਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਤੀ ਰਾਤ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਦਾਖਲ ਹੋ ਰਹੇ ਪਾਕਿਸਤਾਨ ਡਰੋਨ ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1:30 ਵਜੇਬੀਓਪੀ ਚੰਦੂ ਵਡਾਲਾ ਦੇ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਦੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਆਵਾਜ਼ ਸੁਣ ਕੇ ਕਰੀਬ 3 ਰਾਊਂਡ ਫਾਇਰ ਕੀਤੇ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਬੀ.ਐਸ.ਐਫ ਅਤੇ ਪੁਲਿਸ ਥਾਣਾ ਕਲਾਨੌਰ ਦੇ ਜਵਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਇਲਾਕੇ ਦੀ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਅਤੇ ਬੀ.ਐਸ. ਐਫ ਦੇ ਜਵਾਨਾਂ ਨੇ ਪਿੰਡ ਅਗਵਾਨ ਦੇ ਚੌਂਕ ਨੇੜੇ ਇੱਕ ਖੇਤ ਵਿੱਚੋਂ ਦੋ ਪੈਕੇਟ ਬਰਾਮਦ ਕੀਤੇ, ਜਦੋਂ ਤਲਾਸ਼ੀ ਲਈ ਤਾਂ 10 ਕਿਲੋ 746 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।