Prime Punjab Times

Latest news
“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ*
ADVERTISEMENT
You are currently viewing ਅੰਤਰਰਾਸ਼ਟਰੀ ਦਿਵਿਆਂਗ ਦਿਵਸ ‘ਤੇ ਸਪੈਸ਼ਲ ਬੱਚਿਆਂ ਨੂੰ ਨਜ਼ਰ ਦੀਆਂ ਐਨਕਾ ਤੇ ਦਿਵਿਆਂਗਾਂ ਨੂੰ ਮੋਟਰਾਈਜ਼ਡ ਟਰਾਈਸਾਈਕਲਾਂ ਦੀ ਵੰਡ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ‘ਤੇ ਸਪੈਸ਼ਲ ਬੱਚਿਆਂ ਨੂੰ ਨਜ਼ਰ ਦੀਆਂ ਐਨਕਾ ਤੇ ਦਿਵਿਆਂਗਾਂ ਨੂੰ ਮੋਟਰਾਈਜ਼ਡ ਟਰਾਈਸਾਈਕਲਾਂ ਦੀ ਵੰਡ

ਹੁਸ਼ਿਆਰਪੁਰ, 3 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) 
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਸੰਚਾਲਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਉੱਦੇਸ਼ ਗ਼ਰੀਬਾਂ, ਦਿਵਿਆਂਗਜਨ, ਸਪੈਸ਼ਲ ਬੱਚਿਆਂ, ਲੋੜਵੰਦਾ ਅਤੇ ਬੇਸਹਾਰਿਆਂ ਦੀ ਸਹਾਇਤਾ ਕਰਨਾ ਹੈ ਅਤੇ ਇਸ ਉਦੇਸ਼ ਨੂੰ ਪੂਰਾ ਕਰਨ ਲਈ ਰੈੱਡ ਕਰਾਸ ਸੁਸਾਇਟੀ ਨਿਰੰਤਰ ਕੰਮ ਕਰ ਰਹੀ ਹੈ।
ਇਸੇ ਤਹਿਤ ਬੀਤੇ ਦਿਨੀਂ ਸੁਸਾਇਟੀ ਦੁਆਰਾ 155 ਦਿਵਿਆਂਗ ਲੋਕਾਂ ਨੂੰ ਸਹਾਇਕ ਯੰਤਰਾਂ ਦੀ ਵੰਡ ਦਾ ਇਕ ਮੈਗਾ ਕੈਂਪ ਲਗਾਇਆ ਗਿਆ,ਜਿਸ ਚ ਦਿਦਿਆਂਗਜਨ ਨੂੰ ਮੋਟਰਾਈਜ਼ਡ ਟਰਾਈਸਾਈਕਲ,ਵ੍ਹੀਲ ਚੇਅਰਾਂ, ਟਰਾਈਸਾਈਕਲਾਂ, ਸੁਣਨ ਵਾਲੀਆਂ ਮਸ਼ੀਨਾਂ, ਵਾੱਕਿੰਗ ਸਟਿੱਕ ਆਦਿ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ ਸੁਸਾਇਟੀ ਦੁਆਰਾ ਆੱਟਿਸਟਿਕ (ਸਪੈਸ਼ਲ) ਬੱਚਿਆਂ ਲਈ ‘ਵਿੰਗਜ ਪ੍ਰੋਜੈਕਟ’ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਸਪੈਸ਼ਲ ਬੱਚਿਆਂ ਨੂੰ ਕੰਟੀਨਾਂ ਚਲਾਉਣ ਦੀ ਟ੍ਰੇਨਿੰਗ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਵਿੱਚ ਵਰਤਮਾਨ ਸਮੇਂ 14 ਸਪੈਸ਼ਲ ਬੱਚੇ  ਆਪਣੀਆਂ ਸੇਵਾਵਾਂ ਦੇ ਰਹੇ ਹਨ।
ਇਸ ਲੜੀ ਨੂੰ ਜਾਰੀ ਰੱਖਦੇ ਹੋਏ ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੌਕੇ  ਰੈੱਡ ਕਰਾਸ ਸੁਸਾਇਟੀ ਵੱਲੋਂ ਆਤਮਦੇਵ ਆਤਮਸੁੱਖ ਸਕੂਲ ਦੇ 21 ਸ਼ਪੈਸ਼ਲ ਬੱਚਿਆਂ ਨੂੰ ਮੁਫ਼ਤ ਨਜ਼ਰ ਦੀਆਂ ਐਨਕਾ ਪ੍ਰਦਾਨ ਕੀਤੀਆ ਗਈਆ। ਇਹ ਸਾਰੀਆਂ ਪਹਿਲਕਦਮੀਆਂ ਸੁਸਾਇਟੀ ਦੇ ਆਪਣੇ ਮੁੱਖ ਉਦੇਸ਼ ਪ੍ਰਤੀ ਸਮਰਪਣ ਨੂੰ ਦਰਸਾਉਂਦੀਆਂ ਹਨ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੌਕੇ ‘ਤੇ ਰੈੱਡ ਕਰਾਸ ਸੁਸਾਇਟੀ ਨੇ ਆਤਮਦੇਵ ਆਤਮਸੁੱਖ ਸਕੂਲ, ਕਣਕ ਮੰਡੀ, ਹੁਸ਼ਿਆਰਪੁਰ ਦੇ ਸਪੈਸ਼ਲ ਬੱਚਿਆਂ ਨਾਲ ਮਿਲ ਕੇ ਇਕ ਵਿਸ਼ੇਸ਼ ਸਮਾਰੋਹ ਦੀ ਮੇਜ਼ਬਾਨੀ ਕੀਤੀ। ਇਸ ਸਮਾਗਮ ਦਾ ਮੁੱਖ ਉਦੇਸ਼ ਸਮਾਜ ਦੇ ਇਨ੍ਹਾਂ ਵਿਸ਼ੇਸ਼ ਵਰਗਾਂ ਨੂੰ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਖੁਸ਼ੀ ਲਿਆਉਣਾ ਸੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਦੁਆਰਾ ਥਿੰਦ ਆਈ ਹਸਪਤਾਲ, ਜਲੰਧਰ ਦੇ ਸਹਿਯੋਗ ਨਾਲ ਪਹਿਲਾਂ ਆਤਮਦੇਵ ਆਤਮਸੁੱਖ ਸਕੂਲ ਦੇ ਸਾਰੇ ਸਪੈਸ਼ਲ ਬੱਚਿਆਂ ਅਤੇ ਸਟਾਫ ਮੈਂਬਰਾਂ ਦੀ ਮੁਫ਼ਤ ਨਜ਼ਰ ਦੀ ਜਾਂਚ ਕਰਵਾਈ ਗਈ ਸੀ। ਉਸ ਜਾਂਚ ਦੇ ਆਧਾਰ ‘ਤੇ ਕੁੱਲ 21 ਸਪੈਸ਼ਲ ਬੱਚਿਆਂ ਅਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਨਜ਼ਰ ਦੀ ਐਨਕਾ ਦੀ ਵੰਡ ਕੀਤੀ ਗਈ ਹੈ। ਇਹ ਨਜ਼ਰ ਦੀਆਂ ਐਨਕਾਂ ਉਨ੍ਹਾਂ ਦੀ ਰੋਜ਼ਾਨਾ ਪੜ੍ਹਾਈ, ਸਿਖਲਾਈ ਅਤੇ ਜੀਵਨ ਨੂੰ ਆਸਾਨ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਇਕ ਹੋਰ ਮਹੱਤਵਪੂਰਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇੱਥੇ ਦੋ ਦਿਵਿਆਂਗ ਲੋਕਾਂ ਨੂੰ ਉਨ੍ਹਾਂ ਦੀ ਚਲਣ-ਫਿਰਨ ਦੀ ਸੁਵਿਧਾ ਲਈ ਮੋਟਰਾਈਜ਼ਡ ਟਰਾਈਸਾਈਕਲ ਪ੍ਰਦਾਨ ਕੀਤੇ ਗਏ ਅਤੇ ਰੈਡ ਕਰਾਸ ਵੱਲੋਂ ਇਕ ਸਪੈਸ਼ਲ ਆੱਟਿਸਟਿਕ ਬੱਚੇ ਅਮਰਦੀਪ ਵਾਸੀ ਬਜਵਾੜਾ ਨੂੰ ਵੀ ਵਿੰਗਜ਼ ਪ੍ਰੋਜੈਕਟ ਦੇ ਅੰਦਰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
ਆਤਮਦੇਵ ਆਤਮਸੁੱਖ ਸਕੂਲ ਦੇ ਪ੍ਰਧਾਨ ਨਵਦੀਪ ਸੂਦ ਨੇ ਰੈੱਡ ਕਰਾਸ ਸੋਸਾਇਟੀ ਦੀ ਇਸ  ਪਹਿਲਕਦਮੀ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ 21 ਸਪੈਸ਼ਲ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਚਸ਼ਮੇ ਮਿਲਣ ਨਾਲ ਨਾ ਸਿਰਫ਼ ਉਨ੍ਹਾਂ ਦੀ ਦ੍ਰਿਸ਼ਟੀ ਸਮਰੱਥਾ ਵਿੱਚ ਸੁਧਾਰ ਹੋਵੇਗਾ, ਸਗੋਂ ਉਨ੍ਹਾਂ ਦੇ ਸਿੱਖਣ-ਸਿਖਾਉਣ ਦੇ ਅਨੁਭਵ ‘ਤੇ ਵੀ ਬਹੁਤ ਸਕਾਰਾਤਮਕ ਪ੍ਰਭਾਵ ਪਵੇਗਾ। ਉਨ੍ਹਾਂ ਨੇ ਇਸ ਪੂਰੇ ਪ੍ਰੋਗਰਾਮ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਦੀ ਖਾਸ ਤੌਰ ਤੇ ਸ਼ਲਾਘਾ ਕੀਤੀ। ਇਸ ਮੌਕੇ ‘ਤੇ ਰੈੱਡ ਕਰਾਸ ਦੇ ਹਸਪਤਾਲ ਭਲਾਈ ਸੈਂਕਸ਼ਨ ਦੇ ਮੈਂਬਰ ਕੁਮਕੁਮ ਸੂਦ ਅਤੇ ਰੈੱਡ ਕਰਾਸ ਸਟਾਫ ਮੈਂਬਰਜ਼ ਤੋਂ ਇਲਾਵਾ ਆਤਮਦੇਵ ਆਤਮਸੁੱਖ ਸਕੂਲ ਦੇ ਪ੍ਰਿੰਸੀਪਲ ਪਵਨ ਸਿੰਘ, ਸਟਾਫ ਮੈਬਰਜ਼ ਰੀਨਾ, ਕੰਚਨ, ਸਪਨਾ ਵੀ ਮੌਜੂਦ ਸਨ।
error: copy content is like crime its probhihated