Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

KMS ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ

ਦਸੂਹਾ 9 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਅਤੇ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵੱਲੋਂ 2 ਦਿਨਾਂ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਵਰਕਸ਼ਾਪ ਦੇ ਪਹਿਲੇ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੂਨਦਾਨ ਕੈਂਪ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਰਵੀਪਾਲ ਦਾਰਾ ਅਸਿਸਟੈਂਟ ਡਾਇਰੈਕਟਰ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ, ਬਲਜੀਤ ਸਿੰਘ ਲੈਕਚਰਾਰ, ਪਰਮਜੀਤ ਸਿੰਘ ਘੁੰਮਣ ਅਤੇ ਟੀਮ ਤੋਂ ਇਲਾਵਾ ਸਿਵਿਲ ਹਸਪਤਾਲ ਦਸੂਹਾ ਦੇ ਡਾ. ਹਰਸ਼ਪ੍ਰੀਤ ਕੌਰ, ਰਾਜਿੰਦਰ ਕੌਰ, ਪ੍ਰੇਮ ਪਾਲ ਹਰਦਿਆਲ ਸਿੰਘ ਅਤੇ ਰਾਜਨ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਸ਼੍ਰੀ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਦਸੂਹਾ ਨੇ ਇਸ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ। ਇਸ ਤੋਂ ਇਲਾਵਾ ਮਸ਼ਹੂਰ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ, ਜਿਨ੍ਹਾਂ ਨੇ ਮਹਿਲਾ ਦਿਵਸ ਦੇ ਮੌਕੇ ਤੇ ਧੀਆਂ ਨੂੰ ਸਮਰਪਿਤ ਗੀਤ ਗਾ ਕੇ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਕਰਮਵੀਰ ਸਿੰਘ ਘੁੰਮਣ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਨਾ ਚਾਹੀਦਾ ਅਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਜੀਵਨ ਜੋ ਕੰਮ ਅਤੇ ਜਿੰਮੇਦਾਰੀਆਂ ਮਿਲੀਆਂ ਹਨ, ਉਹਨਾਂ ਨੂੰ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਚੰਗੇ ਕਰਮ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਖੂਨਦਾਨ ਕੈਂਪ ਵਿੱਚ 20 ਯੂਨਿਟ ਖੂਨ ਦਾਨ ਕੀਤਾ ਗਿਆ। ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਵਲੰਟੀਅਰਜ਼ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਿਆ ਦੇ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਮੈਡਮ ਸੰਦੀਪ ਕੌਰ ਡਰੱਗ ਸੈਂਟਰ ਹੁਸ਼ਿਆਰਪੁਰ, ਦਲਵਿੰਦਰ ਦਿਆਲਪੁਰੀ ਪੰਜਾਬੀ ਗਾਇਕ, ਰਵੀਪਾਲ ਦਾਰਾ ਅਸਿਸਟੈਂਟ ਡਾਇਰੈਕਟਰ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ, ਬਲਜੀਤ ਸਿੰਘ ਲੈਕਚਰਾਰ, ਪਰਮਜੀਤ ਸਿੰਘ ਘੁੰਮਣ ਅਤੇ ਟੀਮ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਸੈਮੀਨਾਰ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਖੇਡਾਂ ਵੱਲ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਕਾਲਜ ਮਨੇਜਮੈਂਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਮੈਂਬਰ ਹਰਦੀਪ ਸਿੰਘ ਲੱਕੀ, ਓਂਕਾਰ ਸਿੰਘ ਰਾਜਾ ਘੁੰਮਣ, ਕੁਲਵਿੰਦਰ ਸਿੰਘ ਕਿੰਦਾ ਚੀਮਾ, ਪ੍ਰਿੰਸੀਪਲ ਗੁਰਦਿਆਲ ਸਿੰਘ, ਗੁਰਜੀਤ ਸਿੰਘ, ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਖੂਨਦਾਨ ਕੈਂਪ ਦੌਰਾਨ ਕਰਮਵੀਰ ਸਿੰਘ ਘੁੰਮਣ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ.ਮਾਨਵ ਸੈਣੀ, ਪ੍ਰਿੰਸੀਪਲ ਡਾ.ਸ਼ਬਨਮ ਕੌਰ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਰਵੀਪਾਲ ਦਾਰਾ,ਦਲਵਿੰਦਰ ਦਿਆਲਪੁਰੀ ਅਤੇ ਹੋਰ ਸ਼ਖਸ਼ੀਅਤਾਂ।