Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ ਦੀ ਸਫਲਤਾ ‘ਤੇ ਰਾਸਾ ਪੰਜਾਬ ਨੇ ਬੋਰਡ ਚੇਅਰਪਰਸਨ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ ਦੀ ਸਫਲਤਾ ‘ਤੇ ਰਾਸਾ ਪੰਜਾਬ ਨੇ ਬੋਰਡ ਚੇਅਰਪਰਸਨ ਨੂੰ ਕੀਤਾ ਸਨਮਾਨਿਤ

ਬਟਾਲਾ 10 ਜਨਵਰੀ ( ਅਵਿਨਾਸ਼ ਸ਼ਰਮਾ‌)

: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ‘ਤੇ ਰਾਸਾ ਪੰਜਾਬ ਦੇ ਪ੍ਰਧਾਨ ਜਗਤਪਾਲ ਮਹਾਜਨ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਨੇ ਬੋਰਡ ਚੇਅਰਪਰਸਨ ਸਾਬਕਾ ਆਈ.ਏ.ਐਸ. ਅਧਿਕਾਰੀ ਸਤਬੀਰ ਬੇਦੀ ਨੂੰ ਸਨਮਾਨਿਤ ਕੀਤਾ ਗਿਆ। ਰਾਸਾ ਪੰਜਾਬ ਦੇ ਆਗੂਆਂ ਨੇ ਬੋਰਡ ਚੇਅਰਪਰਸਨ ਸਤਬੀਰ ਬੇਦੀ ਅਤੇ ਸਿੱਖਿਆ ਬੋਰਡ ਸਕੱਤਰ ਅਵਿਕੇਸ਼ ਗੁਪਤਾ ਨੂੰ ਇੰਟਰਨੈਸ਼ਨਲ ਪੰਜਾਬੀ ਓਲੰਪੀਆਡ ਦੀ ਸਫਲਤਾ ‘ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਬੋਰਡ ਵਲੋਂ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ ਕਰਵਾਇਆ ਗਿਆ ਸੀ, ਜਿਸ ਵਿੱਚ ਪੂਰੀ ਦੁਨੀਆ ਭਰ ਦੇ ਲਗਭਗ 143 ਦੇਸ਼ਾ ਤੋ ਲਗਭਗ 25000 ਬੱਚਿਆ ਨੇ ਭਾਗ ਲਿਆ ਜਿਸ ਵਿੱਚ ਅੰਮ੍ਰਿਤਸਰ ਜਿਲੇ ਦੇ 2000 ਤੋ ਵੱਧ ਬੱਚਿਆ ਨੇ ਭਾਗ ਲੈ ਕੇ ਵੱਧ ਬੱਚਿਆ ਦੀ ਗਿਣਤੀ ਦਾ ਸਥਾਨ ਪ੍ਰਾਪਤ ਕੀਤਾ ਇਸ ਸਮਾਗਮ ਲਈ ਪੰਜਾਬ ਰਾਸਾ ਨੇ ਪੂਰਾ ਸਹਿਯੋਗ ਦਿੱਤਾ ਸੀ।ਇਸ ਮੌਕੇ ਰਾਸਾ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਵਧੀਕ ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਰਾਜਕੰਵਲਪ੍ਰੀਤ ਸਿੰਘ ਲੱਕੀ,ਸ਼ਾਮ ਲਾਲ ਅਰੋੜਾ,ਚਰਨਜੀਤ ਸਿੰਘ ਪਾਰੋਵਾਲ, ਜਗਜੀਤ ਸਿੰਘ,ਅਜੀਤ ਰਾਮ ਧੀਮਾਨ,ਰਜਿੰਦਰ ਕੁਮਾਰ, ਬਲਕਾਰ ਸਿੰਘ, ਅਰੁਣ ਮਨਸੋਤਰਾ, ਅਸਵਨੀ ਗੁਪਤਾ, ਨਵਦੀਪ ਸਿੰਘ ਵਿਰਕ, ਰਣਜੀਤ ਸਿੰਘ ਸੈਣੀ, ਸ਼ਚਿਨ ਕੋਸ਼ਲ, ਸੁਖਰਾਜ ਸਿੰਘ ਕੈਂਡੀ, ਅਮਨਦੀਪ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ ਕੰਗ ਤੇ ਸੁਨੀਤ ਕਾਲੜਾ ਆਦਿ ਆਗੂ ਹਾਜਰ ਸਨ।