Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਯੋਗਾ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਯੋਗਾ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 21 ਜੂਨ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਕੀਤੀ ਗਈ। ਇਸ ਕੈਂਪ ਵਿੱਚ ਐਨ.ਐਸ.ਐਸ ਯੂਨਿਟ ਦੇ ਵਲੰਟਰਾ ਨੇ ਭਾਗ ਲਿਆ। ਇਸ ਕੈਂਪ ਵਿੱਚ ਇਨਾਇਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣ ਕਰਵਾਏ ਅਤੇ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ (82) ਨੇ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣ ਅਤੇ ਯੋਗ ਮੁਦਰਾਵਾਂ ਕਰਵਾਈਆਂ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਾਸ਼ਟਰੀ ਯੋਗਾ ਦਿਵਸ ਕਰੀਬ 200 ਦੇਸ਼ਾਂ ਵਿੱਚ ਮਨਾਇਆ ਜਾ ਰਿਹਾ ਹੈ। ਉਹਨਾਂ ਯੋਗਾ ਦੀ ਮੱਹਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਆਸਣ ਕਰਨ ਨਾਲ ਸਾਡਾ ਸਰੀਰ ਨਿਰੋਗੀ ਅਤੇ ਤੰਦਰੁਸਤ ਰਹਿੰਦਾ ਹੈ। ਯੋਗ ਆਸਣ ਅਤੇ ਯੋਗ ਮੁਦਰਾਵਾਂ ਰਾਹੀਂ ਮਾਨਸਿਕ ਤਨਾਵ ਦੂਰ ਹੁੰਦਾ ਹੈ। ਉਹਨਾਂ ਸਾਰਿਆ ਨੂੰ ਰੋਜ਼ਾਨਾ ਯੋਗਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਗੁਰਿੰਦਰਜੀਤ ਕੌਰ, ਮਨਜੀਤ, ਕਿਰਨਜੀਤ ਕੌਰ, ਐਨ.ਐਸ.ਐਸ ਯੂਨਿਟ ਦੇ ਵਲੰਟਰ ਅਤੇ ਵਿਦਿਆਰਥੀ ਹਾਜਰ ਸਨ।

ਫੋਟੋ : ਯੋਗਾ ਕੈਂਪ ਦੌਰਾਨ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨੂੰ ਯੋਗ ਆਸਣ ਕਰਵਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਇਨਾਇਤ ਕੌਰ।