ਦਸੂਹਾ 9 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਨਵਜੀਨ ਕੌਰ ਐਨ.ਆਰ.ਆਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੁਨੀਆ ਦੇ ਵੱਖ ਵੱਖ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਉਹਨਾਂ ਦੀਆਂ ਆਰਥਿਕ, ਰਾਜਨੀਤੀਕ ਅਤੇ ਸਮਾਜਿਕ ਉਪਲੱਬਧੀਆਂ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ “ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ” ਅਧੀਨ ਬੇਟੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ। ਉਹਨਾ ਕਿਹਾ ਕਿ ਇਕ ਬੇਟੀ ਦੇ ਪੜ੍ਹਨ ਨਾਲ ਸਿਰਫ ਇਕ ਬੇਟੀ ਨਹੀਂ ਪੜ੍ਹਦੀ, ਸਗੋਂ ਸਾਰਾ ਪਰਿਵਾਰ ਪੜ੍ਹਦਾ ਹੈ। ਇਸ ਮੌਕੇ ਤੇ ਉਹਨਾ ਕਿਹਾ ਕਿ ਨਵਜੀਨ ਕੌਰ ਐਨ.ਆਰ.ਆਈ ਜਰੂਰਤਮੰਦ ਅਤੇ ਹੋਣਹਾਰ ਵਿਦਿਆਰਥਣਾ ਦੀ ਫੀਸ ਦੇ ਕੇ ਉਹਨਾ ਦੀ ਪੜ੍ਹਾਈ ਪੂਰੀ ਕਰਵਾਉਣ ਵਿੱਚ ਮਦਦ ਕਰ ਚੁੱਕੇ ਹਨ। ਨਵਜੀਨ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬੇਟੀਆਂ ਨੂੰ ਕਿਸੇ ਵੀ ਹਾਲਤ ਵਿੱਚ ਆਪਣੀ ਪੜ੍ਹਾਈ ਪੂਰੀ ਕਰਨੀ ਚਾਹੀਦੀ ਹੈ ਤਾਂ ਜੋ ਅੱਗੇ ਭਵਿੱਖ ਵਿੱਚ ਉਹ ਆਪਣੇ ਪੈਰਾਂ ਤੇ ਖੜੇ ਹੋ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਣ। ਉਹਨਾ ਕਿਹਾ ਕਿ ਅੱਗੇ ਭਵਿੱਖ ਵਿੱਚ ਵੀ ਉਹ ਜਰੂਰਤਮੰਦ ਅਤੇ ਹੋਣਹਾਰ ਵਿਦਿਆਰਥਣਾ ਦੀ ਪੜ੍ਹਾਈ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਰਹਿਣਗੇ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਨਵਜੀਨ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਰਾਜਨਦੀਪ ਕੌਰ, ਜੋਤੀ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਨਵਨੀਤ ਕੌਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ : ਨਵਜੀਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਵਿਦਿਆਰਥੀ ਅਤੇ ਮੈਨੇਜਮੈਂਟ ਅਤੇ ਮਹਿਲਾ ਦਿਵਸ ਦੇ ਮੌਕੇ ਤੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਨਵਜੀਨ ਕੌਰ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ।