Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੱਧ ਪ੍ਰਦੇਸ਼ ਦੀ ਸੰਸਕ੍ਰਿਤੀ ਤੋਂ ਜਾਣੂ ਕਰਵਾਉਂਦਾ ਹੈ ਨੌਰਤਾ ਨਾਚ

ਮੱਧ ਪ੍ਰਦੇਸ਼ ਦੀ ਸੰਸਕ੍ਰਿਤੀ ਤੋਂ ਜਾਣੂ ਕਰਵਾਉਂਦਾ ਹੈ ਨੌਰਤਾ ਨਾਚ

ਮੱਧ ਪ੍ਰਦੇਸ਼ ਦੀ ਸੰਸਕ੍ਰਿਤੀ ਤੋਂ ਜਾਣੂ ਕਰਵਾਉਂਦਾ ਹੈ ਨੌਰਤਾ ਨਾਚ

–ਕਰਾਫ਼ਟਸ ਬਾਜ਼ਾਰ ਦਾ ਆਕਰਸ਼ਣ ਦਾ ਕੇਂਦਰ ਬਣੇ ਇਸ ਨਾਚ ’ਚ 16 ਲੋਕ ਲੈਂਦੇ ਹਨ ਹਿੱਸਾ

ਹੁਸ਼ਿਆਰਪੁਰ, 27 ਮਾਰਚ(ਬਿਊਰੋ) : ਮੱਧ ਪ੍ਰਦੇਸ਼ ਦਾ ਨੌਰਤਾ ਨਾਚ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲਾਜਵੰਤੀ ਸਟੇਡੀਅਮ ਵਿਚ ਕਰਵਾਏ ਜਾ ਰਹੇ ਕਰਾਫ਼ਟਸ ਬਾਜ਼ਾਰ ਵਿਚ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਬਣਿਆ ਹੋਇਆ ਹੈ। ਇਸ ਨਾਚ ਵਿਚ 16 ਲੋਕ ਹਿੱਸਾ ਲੈਂਦੇ ਹਨ ਅਤੇ ਇਸ ਦਾ ਅਣਵਿਆਹੀਆਂ ਕੁੜੀਆਂ ਨਾਲ ਸਬੰਧ ਹੈ। ਮਹਿਲਾਵਾਂ ਸਿਰ ’ਤੇ ਮਟਕੀ ਰੱਖ ਕੇ ਇਸ ਆਸ਼ਾ ਨਾਲ ਨਾਚ ਕਰਦੀਆਂ ਹਨ ਕਿ ਉਨ੍ਹਾਂ ਨੂੰ ਚੰਗਾ ਜੀਵਨ ਸਾਥੀ ਮਿਲੇਗਾ ਅਤੇ ਉਸ ਦਾ ਜੀਵਨ ਖੁਸ਼ਹਾਲ ਰਹੇਗਾ। ਇਸ ਸਬੰਧ ਵਿਚ ਪ੍ਰੋਗਰਾਮ ਅਫ਼ਸਰ ਅਰਵਿੰਦ ਕੁਮਾਰ ਯਾਦਵ ਦੱਸਦੇ ਹਨ ਕਿ ਪ੍ਰਾਚੀਨ ਕਾਲ ਵਿਚ ਸੁਬਾਟਾ ਨਾਮ ਦਾ ਇਕ ਰਾਕਸ਼ਸ ਸੀ ਜੋ ਕੁਆਰੀ ਲੜਕੀਆਂ ਨੂੰ ਬਹੁਤ ਪ੍ਰੇਸ਼ਾਨ ਕਰਦਾ ਸੀ, ਜਿਸ ਦੇ ਚੱਲਦਿਆਂ ਉਸ ਤੋਂ ਛੁਟਕਾਰਾ ਪਾਉਣ ਲਈ ਕੰਨਿਆਵਾਂ ਨੇ ਮਾਤਾ ਦੁਰਗਾ ਦੀ ਅਰਾਧਨਾ ਕੀਤੀ, ਨਤੀਜੇ ਵਜੋਂ ਮਾਤਾ ਦੁਰਗਾ ਨੇ ਪ੍ਰਸੰਨ ਹੋ ਕੇ ਸੁਬਾਟਾ ਨੂੰ ਮਾਰ ਦਿੱਤਾ। ਉਦੋਂ ਤੋਂ ਕੁਆਰੀ ਲੜਕੀਆਂ ਇਸ ਨਾਚ ਨੂੰ ਕਰਦੀਆਂ ਆ ਰਹੀਆਂ ਹਨ ਅਤੇ ਇਹ ਪ੍ਰਾਚੀਨ ਕਾਲ ਤੋਂ ਚਲਿਆ ਆ ਰਿਹਾ ਹੈ।
ਅਰਵਿੰਦ ਕੁਮਾਰ ਯਾਦਵ ਨੇ ਦੱਸਿਆ ਕਿ 1994 ਤੋਂ ਉਹ ਇਸ ਨਾਚ ਨਾਲ ਜੁੜੇ ਹੋਏ ਹਨ, ਜਿਹੜੇ ਬੱਚੇ ਇਸ ਨਾਚ ਵਿਚ ਸ਼ਾਮਲ ਹਨ, ਉਨ੍ਹਾਂ ਵਿਚ ਕੁਝ ਕਾਲਜਾਂ ਅਤੇ ਕੁਝ ਸਕੂਲਾਂ ਦੇ ਵਿਦਿਆਰਥੀ ਹਨ ਅਤੇ ਕੁਝ ਇਸ ਤਰ੍ਹਾਂ ਦੇ ਵੀ ਹਨ ਜੋ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸੰਸਕ੍ਰਿਤਕ ਮੰਤਰਾਲੇ ਦੁਆਰਾ ਇਸ ਨਾਚ ਨੂੰ ਉਤਸ਼ਾਹਿਤ ਕਰਨ ਲਈ ਜੂਨੀਅਰ ਫੈਲੋਸ਼ਿਪ ਅਤੇ ਯੰਗ ਆਰਟਿਸਟ ਅਵਾਰਡ ਵੀ ਪ੍ਰਦਾਨ ਕੀਤਾ ਜਾਦਾ ਹੈ, ਜਿਸ ਨਾਲ ਬੱਚਿਆਂ ਦਾ ਹੌਂਸਲਾ ਅਫਜਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਦੀ ਰੋਜੀ-ਰੋਟੀ ਨਹੀਂ ਹੈ, ਨਾਚ ਵਿਚ ਹਿੱਸਾ ਲੈਣ ਵਾਲੇ ਕੁਝ ਹੋਰ ਕੰਮ ਕਰਕੇ ਆਪਣਾ ਜੀਵਨ ਗੁਜ਼ਾਰਦੇ ਹਨ। ਉਨ੍ਹਾਂ ਦੱਸਿਆ ਕਿ ਨਾਰਥ ਜ਼ੋਨ ਸੰਸਕ੍ਰਿਤਕ ਕੇਂਦਰ ਦੁਆਰਾ ਸਾਲ ਵਿਚ 16-17 ਮੇਲਿਆਂ ਵਿਚ ਉਨ੍ਹਾਂ ਨੂੰ ਇਹ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਹਰ ਬੱਚੇ ਨੂੰ ਮੰਚ ’ਤੇ ਆਪਣੀ ਕਲਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇ, ਇਸ ਨੂੰ ਦੇਖਦੇ ਹੋਏ ਉਹ ਹਰ ਮੇਲੇ ਵਿਚ ਕੁਝ ਨਵੇਂ ਬੱਚਿਆਂ ਨੂੰ ਵੀ ਸ਼ਾਮਲ ਕਰਦੇ ਹਨ। ਉਨ੍ਹਾਂ ਨਾਰਥ ਜ਼ੋਨ ਸੰਸਕ੍ਰਿਤਕ ਕੇਂਦਰ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਭੁਪੇਂਦਰ ਸਿੰਘ ਦਾ ਮੇਲੇ ਵਿਚ ਸ਼ਾਮਲ ਹੋਣ ਦਾ ਮੌਕਾ ਦੇਣ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹੁਸ਼ਿਆਰਪੁਰ ਵਿਚ ਉਨ੍ਹਾਂ ਨੂੰ ਜਿਹੜੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ, ਉਹ ਬਹੁਤ ਹੀ ਸ਼ਾਨਦਾਰ ਹਨ ਅਤੇ ਉਨ੍ਹਾਂ ਦੀ ਹਰ ਜ਼ਰੂਰਤ ਦਾ ਧਿਆਨ ਰੱਖਿਆ ਜਾ ਰਿਹਾ ਹੈ।