Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਈ.ਟੀ.ਆਈ ਹੁਸ਼ਿਆਰਪੁਰ ਦੀ ਬਦਲੀ ਜਾਵੇਗੀ ਨੁਹਾਰ : ਬ੍ਰਮ ਸ਼ੰਕਰ ਜਿੰਪਾ

ਆਈ.ਟੀ.ਆਈ ਹੁਸ਼ਿਆਰਪੁਰ ਦੀ ਬਦਲੀ ਜਾਵੇਗੀ ਨੁਹਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਆਈ.ਟੀ.ਆਈ ਦਾ ਦੌਰਾ ਕਰਕੇ ਸਾਰੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਵਾਉਣ ਦਾ ਦਿੱਤਾ ਭਰੋਸਾ
–2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਆਈ.ਟੀ. ਆਈ ਦੀ ਇਮਾਰਤ ਦੀ ਕਰਵਾਈ ਜਾਵੇਗੀ ਮੁਰੰਮਤ
–ਪ੍ਰਸ਼ਾਸਨਿਕ ਬਲਾਕ, ਵਰਕਸ਼ਾਪ ਅਤੇ ਆਟੋਵਰਕਸ਼ਾਪ ਦਾ ਕੀਤਾ ਜਾਵੇਗਾ ਸੁਧਾਰ

15 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾ ਉਪਰਾਲਾ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣ, ਜਿਸ ਵਿਚ ਰੋਜ਼ਗਾਰ ਦੀਆਂ ਵਧੇਰੇ ਸੰਭਾਵਨਾਵਾਂ ਹੋਣ। ਇਸ ਲਈ ਪੰਜਾਬ ਸਰਕਾਰ ਸਕਿੱਲ ਕੋਰਸਾਂ ਵਿਚ ਵਧੇਰੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਇਹ ਕੋਰਸ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ। ਉਹ ਆਈ.ਟੀ.ਆਈ ਹੁਸ਼ਿਆਰਪੁਰ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਕਸੀਅਨ ਰਾਜੀਵ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਟੀ.ਆਈ ਹੁਸ਼ਿਆਰਪੁਰ ਦੀ ਨੁਹਾਰ ਬਦਲ ਕੇ ਇਸ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਦੀ ਇਮਾਰਤ ਦੀ ਹਾਲਤ ਖਰਾਬ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਕਰੀਬ 2 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ ਦੀ ਇਮਾਰਤ ਦੀ ਮੁਰੰਮਤ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਕੰਮ ਵਿਚ ਆਈ.ਟੀ.ਆਈ ਦਾ ਪ੍ਰਸ਼ਾਸਨਿਕ ਬਲਾਕ, ਵਰਕਸ਼ਾਪ ਅਤੇ ਆਟੋ ਵਰਕਸ਼ਾਪ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ ਅਤੇ ਹੋਰ ਵਿਭਾਗਾਂ ਵਲੋਂ ਇਹ ਕੰਮ ਪੂਰਾ ਕੀਤਾ ਜਾਵੇਗਾ, ਜਿਸ ਵਿਚ ਛੱਤਾਂ ਦੀ ਮੁਰੰਮਤ, ਫਲੋਰਿੰਗ, ਬਿਜਲੀ ਦੀਆਂ ਤਾਰਾਂ ਅਤੇ ਹੋਰ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਅਨੁਕੂਲ ਮਾਹੌਲ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਆਈ.ਟੀ.ਆਈ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਪੜ੍ਹਾਈ ਪੱਖੋਂ ਕੋਈ ਕਮੀ ਨਾ ਆਏ। ਇਸ ਦੌਰਾਨ ਆਈ.ਟੀ.ਆਈ ਦਾ ਸਟਾਫ਼ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।