Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ 25 ਜੂਨ (ਚੌਧਰੀ) 

 : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਰੀਜ਼ਨਲ ਸੈਂਟਰ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਹਾਲ ਹੀ ਵਿੱਚ ਦਸੰਬਰ 2025 ਸੈਸ਼ਨ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਨਤੀਜੇ ਵਿੱਚ ਰੀਜ਼ਨਲ ਸੈਂਟਰ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਸਪੁੱਤਰੀ ਗੁਰਦੀਪ ਸਿੰਘ ਅਤੇ ਵਿਦਿਆਰਥੀ ਜਤਿੰਦਰਜੀਤ ਸਿੰਘ ਸਪੁੱਤਰ ਅਵਤਾਰ ਸਿੰਘ ਨੇ ਐਸ.ਜੀ.ਪੀ.ਏ. 8.00 ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀ ਕੁਦਰਤ ਸਿੰਘ ਸਪੁੱਤਰ ਬਾਵਾ ਸਿੰਘ ਨੇ ਐਸ.ਜੀ.ਪੀ.ਏ. 7.45 ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ। ਡਾ. ਮਾਨਵ ਸੈਣੀ ਨੇ ਇਸ ਸ਼ਾਨਦਾਰ ਸਫਲਤਾ ’ਤੇ ਰੀਜ਼ਨਲ ਸੈਂਟਰ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਸੰਸਥਾ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਉੱਚ ਪੱਧਰੀ ਅਕਾਦਮਿਕ ਸਹੂਲਤਾਂ ਸਦਕਾ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ। ਇਸ ਮੌਕੇ ਰੀਜ਼ਨਲ ਸੈਂਟਰ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਨੇ ਆਪਣੇ ਸਟਾਫ਼ ਮੈਬਰਾਂ, ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ, ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰੀਜ਼ਨਲ ਸੈਂਟਰ ਦਸੂਹਾ ਦੇ ਹੋਣਹਾਰ ਵਿਦਿਆਰਥੀ।