Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰੀਜ਼ਨਲ ਸੈਂਟਰ ਦਾ ਉਦਘਾਟਨ ਭਲਕੇ ਦਸੂਹਾ ਵਿਖੇ ਹੋਵੇਗਾ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰੀਜ਼ਨਲ ਸੈਂਟਰ ਦਾ ਉਦਘਾਟਨ ਭਲਕੇ ਦਸੂਹਾ ਵਿਖੇ ਹੋਵੇਗਾ

ਦਸੂਹਾ 21 ਜਨਵਰੀ (ਚੌਧਰੀ) 

: ਬੀਤੇ ਦਿਨੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ ਜੀ ਵੱਲੋਂ ਪੰਜਾਬ ਦੇ ਜ਼ੋਨ 2 (ਜ਼ਿਲਾ ਹੁਸ਼ਿਆਰਪੁਰ, ਜਲੰਧਰ, ਪਠਾਨਕੋਟ) ਦਾ ਰੀਜਨਲ ਸੈਂਟਰ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਸਥਾਪਿਤ ਕਰਨ ਦੀ ਪ੍ਰਵਾਹਗੀ ਮਿਲਣ ਉਪਰੰਤ ਅੱਜ ਮਿਤੀ 22 ਜਨਵਰੀ 2026 ਨੂੰ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਰੀਜਨਲ ਸੈਂਟਰ ਦਾ ਉਦਘਾਟਨ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰੋ. ਡਾ. ਰਤਨ ਸਿੰਘ ਵਾਈਸ ਚਾਂਸਲਰ ਮੁੱਖ ਮਹਿਮਾਨ ਵਜੋਂ ਅਤੇ ਡਾ. ਬਲਜੀਤ ਸਿੰਘ ਖਹਿਰਾ ਰਜਿਸਟਰਾਰ, ਮਾਨਯੋਗ ਕਰਮਵੀਰ ਸਿੰਘ ਘੁੰਮਣ ਹਲਕਾ ਵਿਧਾਇਕ, ਡਾ. ਅਮਰਜੀਤ ਸਿੰਘ ਰੀਜਨਲ ਡਾਇਰੈਕਟਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ । ਕਾਲਜ ਪ੍ਰਿੰਸੀਪਲ ਅਤੇ ਚੀਫ ਕੋਆਰਡੀਨੇਟਰ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਉਦਘਾਟਨ ਸਮਾਰੋ 11 ਵਜੇ ਕੇਐਮਐਸ ਕਾਲਜ ਕੈਂਪਸ ਵਿਖੇ ਹੋਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਦਘਾਟਨ ਸਮਾਰੋ ਉਪਰੰਤ ਕਾਲਜ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਫੋਟੋ : ਰੀਜਨਲ ਸੈਂਟਰ ਦੇ ਉਦਘਾਟਨ ਸਮਾਰੋਹ ਦੀ ਜਾਣਕਾਰੀ ਦਿੰਦੇ ਹੋਇਆਂ ਚੀਫ਼ ਕੋਆਰਡੀਨੇਟਰ, ਡਾਇਰੈਕਟਰ ਅਤੇ ਕੋਆਰਡੀਨੇਟਰ।