Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ

ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ

ਹੁਸ਼ਿਆਰਪੁਰ, 1 ਜੁਲਾਈ (PPT NEWS) 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਦੀ ਹੋਈ ਮੀਟਿੰਗ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ। ਮੀਟਿੰਗ ਦੌਰਾਨ ਕਮੇਟੀ ਦੇ ਕਨਵੀਨਰ ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਬਾਕੀ ਬਚਦੇ ਕੰਮਾਂ ਬਾਰੇ ਵੀ ਵਿਚਾਰ- ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਲਈ ਹਾਜ਼ਰ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਅਤੇ ਤਰਲ ਕੂੜਾ ਪ੍ਰਬੰਧਨ ਦੇ ਕੰਮ ਟੈਂਡਰ ਰਾਹੀਂ ਕਰਵਾਉਣ ਲਈ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਕੀਤਾ। ਉਨ੍ਹਾਂ ਇਸ ਸਬੰਧ ਵਿਚ ਜਲਦ ਹੀ ਵਿਚਾਰ-ਚਰਚਾ ਅਨੁਸਾਰ ਰਿਪੋਰਟ ਤਿਆਰ ਕਰਕੇ ਮੀਟਿੰਗ ਅਗਲੇ ਹਫ਼ਤੇ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ, ਕਾਰਜਕਾਰੀ ਇੰਜੀਨੀਅਰ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਇੰਜੀਨੀਅਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸੈਨੀਟੇਸ਼ਨ ਸੈਲ ਦੇ ਈ.ਡੀ.ਐਸ.ਓ ਅਤੇ ਸੀ.ਡੀ.ਐਸ ਹਾਜ਼ਰ ਸਨ।