Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜਲੰਧਰ ਲੋਕ ਸਭਾ ਉਪ ਚੋਣਾਂ ‘ਚ ਅਕਾਲੀ-ਬਸਪਾ ਗਠਬੰਧਨ ਉਮੀਦਵਾਰ ਦੀ ਹੋਵੇਗੀ ਜਿੱਤ : ਲੱਖੀ,ਸਹੋਤਾ

ਜਲੰਧਰ ਲੋਕ ਸਭਾ ਉਪ ਚੋਣਾਂ ‘ਚ ਅਕਾਲੀ-ਬਸਪਾ ਗਠਬੰਧਨ ਉਮੀਦਵਾਰ ਦੀ ਹੋਵੇਗੀ ਜਿੱਤ : ਲੱਖੀ,ਸਹੋਤਾ

ਜਲੰਧਰ(ਯੋਗੇਸ਼ ਗੁਪਤਾ)

17 ਅਪ੍ਰੈਲ : ਜਲੰਧਰ ਲੋਕ ਸਭਾ ਉਪ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿੱਚ ਵਾਰਡ ਨੰਬਰ 22 ‘ਚ ਹਲਕਾ ਟਾਂਡਾ ਤੋਂ ਗਏ ਵਰਕਰਾਂ ਨੇ ਜੰਮਕੇ ਚੋਣ ਪ੍ਰਚਾਰ ਕੀਤਾ । ਇਸ ਮੌਕੇ ਹਲਕਾ ਉਡਮੁੜ ਤੋਂ ਬਸਪਾ ਅਕਾਲੀ ਇੰਚਾਰਜ ਸਰਦਾਰ ਲਖਵਿੰਦਰ ਲੱਖੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਸ਼ੁਭਮ ਸਹੋਤਾ ਨੇ ਸਾਂਝੇ ਤੌਰ ਤੇ ਕਿਹਾ ਕਿ ਚੋਣਾਂ ਚ ਅਕਾਲੀ ਬਸਪਾ ਗਠਬੰਧਨ ਦੇ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਭਾਰੀ ਗਿਣਤੀ, ਚ ਵੋਟਾਂ ਪ੍ਰਾਪਤ ਕਰਕੇ ਵੱਡੀ ਜਿੱਤ ਪ੍ਰਾਪਤ ਕਰਨਗੇ ।ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਲੋਲੀਪੋਪ ਦਿਖਾਕੇ ਸਤਾ ਹਾਸਿਲ ਕੀਤੀ ਹੈ। ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ਨੂੰ ਪੂਰੀ ਤਰਾਂ ਸਮਝ ਚੁੱਕੇ ਹਨ। ਇਸ ਮੌਕੇ ਤੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਨੇਤਾ ਇਕਬਾਲ ਸਿੰਘ ਜੌਹਲ,ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਸ਼ੈਂਕੀ ਕਲਿਆਨ ਅਤੇ ਹੋਰ ਅਕਾਲੀ ਦਲ ਦੇ ਕਾਰਜਕਰਤਾ ਹਾਜਰ ਸਨ ।