Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਲੰਧਰ ਲੋਕਸਭਾ ਹਲਕੇ ਦੀ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਵੋਟਰਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ – ਸੁਰਜੀਤ ਸਿੰਘ ਖੁਣਖੁਣ

ਜਲੰਧਰ ਲੋਕਸਭਾ ਹਲਕੇ ਦੀ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਵੋਟਰਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ – ਸੁਰਜੀਤ ਸਿੰਘ ਖੁਣਖੁਣ

ਫਗਵਾੜਾ  (ਲਾਲੀ ਦਾਦਰ )

* ਸਰਕਲ ਪ੍ਰਧਾਨ ਅਮਨਦੀਪ ਸਿੰਘ ਉੱਚਾ ਨੇ ਕੀਤਾ ਵੋਟਰਾਂ ਦਾ ਧੰਨਵਾਦ

10 ਮਈ : ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਖੁਣਖੁਣ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਬਰਨਣ ਅਤੇ ਅਮਨਦੀਪ ਸਿੰਘ ਉੱਚਾ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਜਿਲ੍ਹਾ ਜਲੰਧਰ ਨੇ ਲੋਕਸਭਾ ਜਿਮਨੀ ਚੋਣ ਵਿਚ ਸੂਝਵਾਨ ਵੋਟਰਾਂ ਵਲੋਂ ਮਿਲੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ ਲੋਕਸਭਾ ਜਿਮਨੀ ਚੋਣ ਦੇ ਪ੍ਰਚਾਰ ਦੌਰਾਨ ਆਪ ਪਾਰਟੀ ਨੂੰ ਵੋਟਰਾਂ ਦਾ ਜੋ ਪਿਆਰ ਤੇ ਸਤਿਕਾਰ ਮਿਲਿਆ ਹੈ ਉਸ ਨਾਲ ਸਪਸ਼ਟ ਹੈ ਕਿ 13 ਮਈ ਨੂੰ ਵੋਟਾਂ ਦੀ ਗਿਣਤੀ ਸਮੇਂ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਰੀ ਅੰਤਰ ਨਾਲ ਵਿਰੋਧੀ ਉਮੀਦਵਾਰਾਂ ਨੂੰ ਮਾਤ ਦੇਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਪੰਜਾਬੀਆਂ ਨਾਲ ਜੋ ਵਾਅਦੇ ਕੀਤੇ ਸੀ ਉਹਨਾਂ ਨੂੰ ਪਹਿਲੇ ਸਾਲ ਤੋਂ ਹੀ ਪੂਰਾ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਲੋਕ ਸੰਤੁਸ਼ਟ ਹਨ। ਉਹਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪਿਛਲੇ 75 ਸਾਲ ਦੌਰਾਨ ਪੰਜਾਬੀਆਂ ਨੂੰ ਸਿਰਫ ਵੋਟ ਬੈਂਕ ਲਈ ਇਸਤੇਮਾਲ ਕੀਤਾ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੱਤਾ ਦੇ ਪਹਿਲੇ ਵਰ੍ਹੇ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ ਜਿਸ ਵਿਚ ਫਰੀ ਬਿਜਲੀ ਅਤੇ ਕੱਚੇ ਮੁਲਾਜਮਾ ਨੂੰ ਪੱਕਾ ਕਰਨ ਤੋਂ ਇਲਾਵਾ ਹਜਾਰਾਂ ਬੇਰੁਜਗਾਰਾਂ ਨੂੰ ਰੋਜਗਾਰ ਦੇਣ ਦੇ ਵਾਅਦੇ ਪੂਰੇ ਕਰਨਾ ਮੁੱਖ ਤੌਰ ਤੇ ਜਿਕਰਯੋਗ ਹੈ। ਉਹਨਾਂ ਕਿਹਾ ਕਿ ਅਗਲੇ ਚਾਰ ਸਾਲ ਦੌਰਾਨ ਪੰਜਾਬ ਵਿਚ ਸ਼ਹਿਰੀ ਤੇ ਪਿੰਡ ਪੱਧਰ ਤੇ ਰਿਕਾਰਡ ਵਿਕਾਸ ਕਰਵਾਇਆ ਜਾਵੇਗਾ।
ਤਸਵੀਰ – ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਖੁਣਖੁਣ ਅਤੇ ਅਮਨਦੀਪ ਸਿੰਘ ਉੱਚਾ ਸਰਕਲ ਪ੍ਰਧਾਨ ਜਲੰਧਰ।