Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਜਲੰਧਰ ਦੀ ਨਵੀਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ IPS ਨੇ ਸੰਭਾਲਿਆ ਚਾਰਜ

ਜਲੰਧਰ ਦੀ ਨਵੀਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ IPS ਨੇ ਸੰਭਾਲਿਆ ਚਾਰਜ

ਜਲੰਧਰ (ਪ੍ਰਾਈਮ ਪੰਜਾਬ ਟਾਈਮਜ਼)

:  ਧਨਪ੍ਰੀਤ ਕੌਰ ਆਈ ਪੀ ਐਸ ਨੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅੱਜ ਜਲੰਧਰ ਕਮਿਸ਼ਨਰੇਟ ਦਫ਼ਤਰ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ। 2006 ਬੈਚ ਦੀ ਆਈਪੀਐਸ ਅਧਿਕਾਰੀ ਧਨਪ੍ਰੀਤ ਕੌਰ ਇਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਆਈ.ਜੀ. ਵਜੋਂ ਤਾਇਨਾਤ ਸਨ ਅਤੇ ਹੁਣ ਉਨ੍ਹਾਂ ਨੂੰ ਜਲੰਧਰ ਸ਼ਹਿਰ ਦੀ ਕਮਾਨ ਸੌਂਪੀ ਗਈ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਆਪਣੇ ਕਾਫ਼ਲੇ ਨਾਲ ਕਮਿਸ਼ਨਰ ਦਫ਼ਤਰ ਦਾ ਚਾਰਜ ਸੰਭਾਲਣ ਲਈ ਪੁੱਜੀ, ਜਿੱਥੇ DCP ਸੰਦੀਪ ਸ਼ਰਮਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਕਮਿਸ਼ਨਰ ਦਫ਼ਤਰ ਪੁੱਜਣ ਤੇ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਕਮਿਸ਼ਨ ਪੁਲਿਸ ਧਨਪ੍ਰੀਤ ਕੌਰ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸ਼ਹਿਰ ਦੇ ਅਪਰਾਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਸਾਰੇ ਸਰਕਲਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਆਪੋ-ਆਪਣੇ ਖੇਤਰਾਂ ਦੇ ਅਪਰਾਧ ਅਤੇ ਤਸਕਰੀ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ।