Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 

ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 

ਦਸੂਹਾ 16 ਸਤੰਬਰ (ਚੌਧਰੀ) 

: ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ਉੱਤੇ ਨਜਦੀਕ ਭਗੌਤੀਪੁਰ ਖੁੱਡਾ (ਦਸੂਹਾ) ਅਸ਼ੋਕ ਲੇਲੈਂਡ (ਛੋਟਾ ਹਾਥੀ) ਅਤੇ ਸਕੌਡਾ ਕਾਰ ਵਿੱਚ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸਕੌਡਾ ਕਾਰ ਨੰਬਰ ਐਚ ਆਰ 26 ਐੱਫ ਈ 5472 ਜਿਸ ਨੂੰ ਆਸ਼ੀਸ਼ ਰਾਇਨਾ ਪੁੱਤਰ ਮੋਤੀ ਲਾਲ ਰਾਇਨਾ ਨਿਵਾਸੀ ਅਲਵਰ ਰਾਜਸਥਾਨ ਚਲਾ ਰਿਹਾ ਸੀ ਅਤੇ ਅਸ਼ੋਕਾ ਲੇਲੈਂਡ (ਛੋਟਾ ਹਾਥੀ) ਨੰਬਰ ਪੀਬੀ 08 ਐੱਫ ਕੇ 3429 ਜਿਸ ਨੂੰ ਜਤਿੰਦਰ ਸਿੰਘ ਪੁੱਤਰ ਰਾਜ ਨਿਵਾਸੀ ਹਰਸ਼ੀ ਪਿੰਡ (ਟਾਂਡਾ) ਚਲਾ ਰਿਹਾ ਸੀ ਦੇ ਵਿਚਕਾਰ ਹੋਇਆ।

ਜਖ+ਮੀਆਂ ਦੀ ਪਹਿਚਾਣ ਆਸ਼ੀਸ਼ ਰਾਇਨਾ (44), ਗੋਰਾਂਸ਼ ਰਾਇਨਾ(9), ਪੂਨਮ ਰਾਇਨਾ (48), ਊਸ਼ਾ ਰਾਇਨਾ (62), ਮੋਤੀ ਲਾਲ (80), ਕਸ਼ਿਕਾ ਰਾਇਨਾ (14) ਵਜੋਂ ਹੋਈ ਹੈ। ਹਾਦਸੇ ਦੌਰਾਨ ਮੋਤੀ ਲਾਲ ਦੀ ਮੌ+ਤ ਦਾ ਸਮਾਚਾਰ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਗੁਰਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸਾ ਮਿਲਣ ਦੀ ਸੂਚਨਾ ਉਪਰੰਤ ਘਟਨਾ ਵਾਲੀ ਥਾਂ ਤੇ ਪਹੁੰਚਿਆ ਗਿਆ ਅਤੇ ਜ਼ਖਮੀ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਦੱਸਿਆ ਜੇ ਸੀ ਬੀ ਦੀ ਮਦਦ ਨਾਲ ਹਾਦਸਾ ਗ੍ਰਸਤ ਗੱਡੀਆਂ ਨੂੰ ਸਾਈਡ ਤੇ ਕਰਵਾ ਕੇ ਰੋਡ ਖਾਲੀ ਕਰਵਾਇਆ ਗਿਆ ਅਤੇ ਆਵਾਜਾਈ ਨੂੰ ਬਹਾਲ ਕੀਤਾ ਗਿਆ।