Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਜਸਮੀਤ ਸਿੰਘ ਦੀ ਚੋਣ ਵੁਸ਼ੂ ਅਤੇ ਕਿੱਕ ਬਾਕਸਿੰਗ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਲਈ ਹੋਈ*

*ਜਸਮੀਤ ਸਿੰਘ ਦੀ ਚੋਣ ਵੁਸ਼ੂ ਅਤੇ ਕਿੱਕ ਬਾਕਸਿੰਗ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਲਈ ਹੋਈ*

ਗੜ੍ਹਦੀਵਾਲਾ 11 ਸਤੰਬਰ (ਚੌਧਰੀ) 

: ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਜਸਮੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਵੁਸ਼ੂ ਅਤੇ ਕਿੱਕ ਬਾਕਸਿੰਗ ਵਿੱਚ ਗੋਲਡ ਮੈਡਲ ਜਿੱਤਿਆ। ਜਸਮੀਤ ਸਿੰਘ ਦੀ ਚੋਣ ਵੁਸ਼ੂ ਰਾਜ ਪੱਧਰੀ ਸਕੂਲ ਖੇਡਾਂ ਜੋ ਕਿ ਮਾਨਸਾ ਅਤੇ ਕਿੱਕ ਬਾਕਸਿੰਗ ਰਾਜ ਪੱਧਰੀ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋ ਰਹੀਆਂ ਹਨ ਲਈ ਹੋਈ। ਜਸਮੀਤ ਸਿੰਘ ਦੀ ਜਿੱਤ ਦਾ ਸਿਹਰਾ ਉਸ ਦੇ ਕੋਚ ਸ਼੍ਰੀ ਪਰਵਿੰਦਰ ਸਿੰਘ ਗੜ੍ਹਦੀਵਾਲਾ ਅਤੇ ਉਸ ਦੇ ਪਿਤਾ ਰਛਪਾਲ ਸਿੰਘ ਜੀ ਨੂੰ ਜਾਂਦਾ ਹੈ। ਜਸਮੀਤ ਸਿੰਘ ਦਾ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸਰਜੀਵਨ ਕੁਮਾਰ ਅਤੇ ਸਮੂਹ ਸਟਾਫ਼ ਨੇ ਸਵੇਰ ਦੀ ਸਭਾ ਵਿੱਚ ਜ਼ੋਰਦਾਰ ਸਵਾਗਤ ਅਤੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਸਰਜੀਵਨ ਕੁਮਾਰ ਜੀ ਨੇ ਜਸਮੀਤ ਸਿੰਘ ਨੂੰ ਅਤੇ ਉਸ ਦੇ ਕੋਚ ਪਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਜਸਮੀਤ ਸਿੰਘ ਨੂੰ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੋਕੇ ਤੇ ਲੈਕਚਰਾਰ ਸੁਰਿੰਦਰ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਲੈਕਚਰਾਰ ਸੁਭਾਸ਼ ਚੰਦਰ, ਲੈਕਚਰਾਰ ਦਵਿੰਦਰ ਸਿੰਘ, ਲੈਕਚਰਾਰ ਰਛਪਾਲ ਸਿੰਘ,  ਸਤਵਿੰਦਰ ਸਿੰਘ, ਸੰਜੀਵ ਕੁਮਾਰ, ਨਿਰਮਲਜੀਤ ਸੌਖਲਾ,  ਖੁਸ਼ਵੰਤ ਸਿੰਘ, ਰਣਵੀਰ ਸਿੰਘ,  ਗੁਰਪ੍ਰੀਤ ਸਿੰਘ,  ਸੰਜੀਵ ਭਾਟੀਆ,  ਅੰਕੁਸ਼ ਕਸ਼ਯਪ, ਸ੍ਰੀ ਰਕੇਸ਼ ਕੁਮਾਰ,  ਅਜੇ ਕੁਮਾਰ,  ਬਹਾਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਮੈਡਮ ਵਰਿੰਦਰ ਕੌਰ,ਮੈਡਮ ਨਵਜੋਤ ਕੌਰ, ਮੈਡਮ ਰੀਨਾ ਕੁਮਾਰੀ, ਮੈਡਮ ਨਵਨੀਤ ਕੌਰ, ਮੈਡਮ ਮਨੋਜ ਕੁਮਾਰੀ, ਮੈਡਮ ਜਤਿੰਦਰ ਕੌਰ, ਮੈਡਮ ਅਨੂਪਮ ਠਾਕਰ, ਮੈਡਮ ਸੁਜੇਤਾ ਬਾਲੀ , ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ।