Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ‘ਚ ਛੇਂਵੀਂ ਵਿਚ ਦਾਖਲੇ ਲਈ 31 ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਜਵਾਹਰ ਨਵੋਦਿਆ ਵਿਦਿਆਲਿਆ ‘ਚ ਛੇਂਵੀਂ ਵਿਚ ਦਾਖਲੇ ਲਈ 31 ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਹੁਸ਼ਿਆਰਪੁਰ (ਬਿਊਰੋ) 
28 ਅਗਸਤ : ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਧੀਨ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਸੈਸ਼ਨ 2024-25 ਦੀ ਕਲਾਸ ਛੇਂਵੀਂ ਵਿਚ ਦਾਖਲਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਤਰੀਕ 31 ਅਗਸਤ 2023 ਤੱਕ ਵਧਾ ਦਿੱਤੀ ਗਈ ਹੈ। ਇਸ ਵਿੱਦਿਅਕ ਵਰ੍ਹੇ ਵਿਚ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਯੋਗ ਚਾਹਵਾਨ ਵਿਦਿਆਰਥੀ ਯੋਗਤਾਵਾਂ ਅਤੇ ਹੋਰ ਸ਼ਰਤਾਂ ਲਈ  http://navodaya.gov.in  ਤੇ ਦੇਖ ਸਕਦੇ ਹਨ ਅਤੇ ਆਨਲਾਈਨ ਰਜਿਸਟ੍ਰੇਸ਼ਨ  http://cbseitms.rcil.gov.in/nvs/index/Registration ਤੇ ਕਰ ਸਕਦੇ ਹਨ। ਵਿਦਿਆਲਿਆ ਦੇ ਇੰਚਾਰਜ ਪ੍ਰਿੰਸੀਪਲ ਸੰਜੀਵ ਕੁਮਾਰ ਭੁੱਲਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ  ਨਂੰਬਰ 01882-289393 ‘ਤੇ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4.30 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।