Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ’ਚ ਛੇਵੀਂ ਲਈ 10 ਅਗਸਤ ਤੱਕ ਭਰੇ ਜਾ ਸਕਦੇ ਹਨ ਫਾਰਮ

ਜਵਾਹਰ ਨਵੋਦਿਆ ਵਿਦਿਆਲਿਆ ’ਚ ਛੇਵੀਂ ਲਈ 10 ਅਗਸਤ ਤੱਕ ਭਰੇ ਜਾ ਸਕਦੇ ਹਨ ਫਾਰਮ

ਹੁਸ਼ਿਆਰਪੁਰ (ਬਿਊਰੋ)
26 ਜੂਨ : ਨਵੋਦਿਆ ਸਕੂਲ ਦੇ ਪਿ੍ਰੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ 2024-25 ਜਮਾਤ ਛੇਵੀਂ, ਜਿਸ ਦਾ ਇਮਤਿਹਾਨ ਮਿਤੀ 20 ਜਨਵਰੀ 2024 ਨੂੰ ਹੋਣਾ ਹੈ, ਦੇ ਲਈ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ  www.navodaya.gov.in ਉੱਪਰ 10 ਅਗਸਤ ਤੱਕ ਭਰੇ ਜਾ ਸਕਦੇ ਹਨ। ਉਹ ਵਿਦਿਆਰਥੀ ਜਿਹੜੇ ਸੈਸ਼ਨ 2023-24 ਵਿਚ ਸਰਕਾਰੀ ਸਕੂਲ ਵਿਚ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹਨ ਅਤੇ ਜ਼ਿਲ੍ਹ੍ਹੇ ਦੇ ਬੋਨਾਫਾਈਡ ਨਿਵਾਸੀ ਹਨ, ਉਹ ਫਾਰਮ ਭਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਜਨਮ ਮਿਤੀ 1 ਮਈ 2012 ਤੋਂ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਜੇਕਰ ਕਿਸੇ ਨੂੰ ਫਾਰਮ ਭਰਨ ਵਿਚ ਦਿੱਕਤ ਆਉਂਦਾ ਹੈ, ਉਹ ਕੰਮਕਾਜ ਵਾਲੇ ਦਿਨ ਨਵੋਦਿਆ ਸਕੂਲ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 01882-289393, 94636 46719 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਲਿਆ ਵਿਚ ਬੱਚਿਆਂ ਨੂੰ ਆਧੁਨਿਕ ਸਿੱਖਿਆ, ਖਾਣ-ਪੀਣ, ਰਹਿਣ-ਸਹਿਣ, ਵਰਦੀਆਂ, ਕਿਤਾਬਾਂ, ਕਾਪੀਆਂ ਅਤੇ ਸਿਹਤ ਸੇਵਾਵਾਂ ਦਾ ਸਾਰਾ ਪ੍ਰਬੰਧ ਮੁਫਤ ਹੈ। ਇਥੇ ਬੱਚਿਆਂ ਦੇ ਆਚਰਣ ਨਿਰਮਾਣ ਅਤੇ ਸਰਵਪੱਖੀ ਵਿਕਾਸ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ।