Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਗਿਆਰਵੀਂ ਸਾਇੰਸ ਤੇ ਕਾਮਰਸ ਗਰੁੱਪ ਦੀਆਂ ਖਾਲੀ ਸੀਟਾਂ ਲਈ 31 ਤੱਕ ਕੀਤਾ ਜਾ ਸਕਦੈ ਅਪਲਾਈ

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਗਿਆਰਵੀਂ ਸਾਇੰਸ ਤੇ ਕਾਮਰਸ ਗਰੁੱਪ ਦੀਆਂ ਖਾਲੀ ਸੀਟਾਂ ਲਈ 31 ਤੱਕ ਕੀਤਾ ਜਾ ਸਕਦੈ ਅਪਲਾਈ

ਹੁਸ਼ਿਆਰਪੁਰ(ਬਿਊਰੋ) 

25 ਮਈ : ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਹੁਸ਼ਿਆਰਪੁਰ ਦੀ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਹੁਸ਼ਿਆਰਪੁਰ ਵਿਖੇ ਵਿੱਦਿਅਕ ਸਾਲ 2023-24 ਲਈ ਗਿਆਰਵੀਂ ਸਾਇੰਸ ਤੇ ਕਾਮਰਸ ਗਰੁੱਪ ਵਿੱਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੁ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਵਿਦਿਆਰਥੀ ਜਿਨ੍ਹਾਂ ਦੀ ਉਮਰ  1 ਜੂਨ 2006 ਤੋਂ 31 ਜੁਲਾਈ 2008 ਦੇ ਵਿਚਕਾਰ ਹੈ ਅਤੇ ਜਿਨ੍ਹਾਂ ਨੇ ਦਸਵੀਂ ਕਲਾਸ ਸੈਸ਼ਨ 2022-23 ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ, ਦਾਖਲੇ ਲਈ ਵੈਬਸਾਈਟwww.navodaya.gov.in   ’ਤੇ ਜਾ ਕੇ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਪਹਿਲਾ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀ ਫਾਰਮ ਨਹੀਂ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੀ ਆਖਰੀ ਮਿਤੀ 31 ਮਈ 2023 ਹੈ ਅਤੇ ਦਾਖਲੇ ਲਈ ਟੈਸਟ 22 ਜੁਲਾਈ 2023 ਦਿਨ ਸ਼ਨੀਵਾਰ ਨੂੰ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਲਈ ਮੋਬਾਇਲ ਨੰਬਰ 70098-63736, 94636-46719 ’ਤੇ ਸੰਪਰਕ ਕੀਤਾ ਜਾ ਸਕਦਾ ਹੈ।