Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ‘ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ‘ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ

ਹੁਸ਼ਿਆਰਪੁਰ 23 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 

ਹਮਲੇ ਤੋਂ ਬਾਅਦ ਦੁਕਾਨ ਦੇ ਮਾਲਕ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਮਿਲੀ ਸੀ ਫੋਨ ਤੇ ਧਮਕੀ  : ਡੀਜੀਪੀ ਗੌਰਵ ਯਾਦਵ

ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ : ਏ.ਡੀ.ਜੀ.ਪੀ.ਏ ਜੀ.ਟੀ.ਐਫ ਪ੍ਰਮੋਦ ਬਾਨ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾਰ ਦੋ ਹਮਲਾਵਰਾਂ ਵੱਲੋਂ ਮਿੱਥ ਕੇ ਹੱਤਿਆ ਕਰਨ ਲਈ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਸਨ।  ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ, ਦੁਕਾਨ ਮਾਲਕ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ, ਜਿਸ ਵਿੱਚ ਉਸ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਇਸ ਸਬੰਧੀ ਹੁਸਿ਼ਆਰਪੁਰ ਦੇ ਪੁਲਿਸ ਸਟੇਸ਼ਨ ਮਾਹਿਲਪੁਰ ਵਿਖੇ ਬੀਐਨਐਸ ਦੀ ਧਾਰਾ 336, 324(4) ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 170 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਗਹਿਣਿਆਂ ਦੀ ਦੁਕਾਨ `ਤੇ ਹਮਲੇ ਤੋਂ ਬਾਅਦ, ਡੀਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਹੁਸਿ਼ਆਰਪੁਰ ਸੰਦੀਪ ਮਲਿਕ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਹੁਸਿ਼ਆਰਪੁਰ ਜਿਲ੍ਹੇ ਪੁਲਿਸ ਦੀਆਂ  ਟੀਮਾਂ ਨੇ ਸਾਂਝੇ ਤੌਰ `ਤੇ ਮਾਮਲੇ  ਦੀ ਜਾਂਚ ਕੀਤੀ ਅਤੇ ਇਸ ਮਾਮਲੇ ਵਿੱਚ ਸ਼ੱਕੀਆਂ ਦੀ ਸਫਲਤਾਪੂਰਵਕ ਪਛਾਣ ਕਰ ਲਈ ।

ਮੁਸਤੈਦੀ  ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਅਤੇ ਹੁਸਿ਼ਆਰਪੁਰ ਪੁਲਿਸ ਦੀਆਂ ਟੀਮਾਂ ਨੇ ਹੁਸਿ਼ਆਰਪੁਰ ਦੇ ਪਿੰਡ ਮਹਿਦੂਦਪੁਰ ਵਿਖੇ ਸ਼ੱਕੀਆਂ – ਕ੍ਰਿਸ਼ਨ ਗੋਪਾਲ ਅਤੇ ਕੇਸ਼ਵ – ਨੂੰ ਰੋਕਿਆ। ਦੋਸ਼ੀਆਂ ਨੇ ਮੌਕੇ ਤੋਂ ਭੱਜਣ ਲਈ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ, ਪਰ ਸੰਖੇਪ  ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਟੀਮਾਂ ਦੀ ਅਗਵਾਈ ਐਸਪੀ (ਜਾਂਚ) ਪਰਮਿੰਦਰ ਸਿੰਘ, ਇੰਚਾਰਜ ਸੀਆਈਏ ਹਸਿ਼ਆਰਪੁਰ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਏਜੀਟੀਐਫ ਚੰਦਰ ਮੋਹਨ ਕਰ ਰਹੇ ਸਨ।

error: copy content is like crime its probhihated