Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਾਂਝੇ ਅਧਿਆਪਕ ਮੋਰਚੇ ਵੱਲੋਂ 17 ਮਾਰਚ ਨੂੰ ਦਸੂਹਾ ਵਿਖੇ ਟੈਟ ਦੇ ਵਿਰੋਧ ‘ਚ ਕੀਤਾ ਜਾਵੇਗਾ ਅਰਥੀ ਫੂਕ ਮੁਜ਼ਾਹਰਾ

ਸਾਂਝੇ ਅਧਿਆਪਕ ਮੋਰਚੇ ਵੱਲੋਂ 17 ਮਾਰਚ ਨੂੰ ਦਸੂਹਾ ਵਿਖੇ ਟੈਟ ਦੇ ਵਿਰੋਧ ‘ਚ ਕੀਤਾ ਜਾਵੇਗਾ ਅਰਥੀ ਫੂਕ ਮੁਜ਼ਾਹਰਾ

ਦਸੂਹਾ 15 ਮਾਯਚ (ਚੌਧਰੀ) 

: ਸਾਂਝੇ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਸੀਨੀਅਰ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ, ਰਾਜੇਸ਼ ਅਰੋੜਾ, ਜਸਬੀਰ ਬੋਦਲ ਅਤੇ ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਨੇ ਕਿਹਾ ਕਿ 17 ਮਾਰਚ ਨੂੰ ਦਸੂਹਾ ਵਿਖੇ ਟੈਟ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਉਹਨਾਂ ਕਿਹਾ ਕਿ ਬੀਤੇ ਦਿਨੀ ਚੰਡੀਗੜ੍ਹ ਵਿਖੇ ਰੈਲੀ ਦੇ ਦੌਰਾਨ ਸਰਕਾਰ ਨੇ ਲਾਠੀਚਾਰਜ , ਪਾਣੀ ਦੀਆਂ ਬੁਛਾਰਾਂ ਅਤੇ ਅਥਰੂ ਗੈਸ ਦੇ ਗੋਲੀਆਂ ਨਾਲ ਅਨੇਕਾਂ ਅਧਿਆਪਕ ਜਖਮੀ ਕੀਤੇ ਸਨ। ਉਹਨਾਂ ਦੋਸ਼ ਲਾਇਆ ਕਿ ਸਰਕਾਰ ਜਾਣ ਬੁਝ ਕੇ ਅਧਿਆਪਕਾਂ ਤੇ ਟੈਟ ਦੀ ਸ਼ਰਤ ਲਗਾ ਰਹੀ ਹੈ ਜਦ ਕਿ 2011 ਤੋਂ ਪਹਿਲਾਂ ਦੇ ਭਰਤੀ ਹੋਏ ਅਧਿਆਪਕ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ 16 ਮਾਰਚ ਤੱਕ ਵਿਧਾਨ ਸਭਾ ਵਿੱਚ ਟੈਟ ਦੇ ਵਿਰੋਧ ਵਿੱਚ ਬਿੱਲ ਲਿਆ ਕੇ ਮੁਲਾਜ਼ਮਾਂ ਨੂੰ ਰਾਹਤ ਨਾ ਦਿੱਤੀ ਤਾਂ 17 ਮਾਰਚ ਨੂੰ ਪੂਰੇ ਪੰਜਾਬ ਵਿੱਚ ਤਹਿਸੀਲ ਪੱਧਰੀ ਵੱਡੇ ਪੱਧਰ ਤੇ ਸਰਕਾਰ ਦੀਆਂ ਅਰਥੀਆਂ ਫੁਕੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਸਾਡੇ 7 ਲੱਖ ਮੁਲਾਜਮ ਮਾਨ ਸਰਕਾਰ ਦੇ ਜੁਲਮ ਦਾ ਹਿਸਾਬ ਚੋਣਾਂ ਵਿੱਚ ਕਰਨਗੇ ।