Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਸਾਂਝਾ ਅਧਿਆਪਕ ਮੋਰਚਾ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ 25 ਮਈ ਨੂੰ ਕਰੇਗਾ ਝੰਡਾ ਮਾਰਚ*

*ਸਾਂਝਾ ਅਧਿਆਪਕ ਮੋਰਚਾ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ 25 ਮਈ ਨੂੰ ਕਰੇਗਾ ਝੰਡਾ ਮਾਰਚ*

ਗੜ੍ਹਦੀਵਾਲਾ 23 ਮਈ (ਪ੍ਰਾਈਮ ਪੰਜਾਬ ਟਾਈਮਜ਼ ) 

ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਅਮਲ ਵਿਚ ਲਿਆਂਦਾ ਜਾਵੇ – ਪ੍ਰਿੰਸ ਗੜਦੀਵਾਲਾ

: ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਪ੍ਰਿੰਸ ਗੜ੍ਹਦੀਵਾਲ, ਰਜਤ ਮਹਾਜਨ, ਵਰਿੰਦਰ ਵਿੱਕੀ ਅਤੇ ਸਤੀਸ਼ ਕੁਮਾਰ ਨੇ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ 25 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਵਿਸ਼ਾਲ ਝੰਡਾ ਮਾਰਚ ਕਰੇਗਾ। ਉਪਰੋਕਤ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਅਪਣੇ ਵਾਇਦੇ ਤੋਂ ਲਗਾਤਾਰ ਭੱਜਦਾ ਨਜ਼ਰ ਆ ਰਿਹਾ ਹੈ।
ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਦੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ਤੇ ਸਹਿਮਤੀ ਤਾਂ ਬਣ ਗਈ ਸੀ,ਪਰ ਉਹਨਾਂ ਮੰਗਾਂ ਨੂੰ ਅਜੇ ਤੱਕ ਅਮਲ ਵਿੱਚ ਨਹੀਂ ਲਿਆਂਦਾ ਜਾ ਸਕਿਆ,ਜਿਸ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਲਗਭਗ 2 ਸਾਲਾਂ ਤੋਂ ਲਟਕਦੀ ਅਹਿਮ ਮੰਗ,ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀ ਪ੍ਰਮੋਸ਼ਨ ਕਰਨਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆਉਣਾ, ਪ੍ਰਮੋਟ ਹੋਏ ਲੈਕਚਰਾਰ ਤੇ ਅਧਿਆਪਕਾ ਨੂੰ ਬਦਲੀ ਵਿੱਚ ਸਪੈਸ਼ਲ ਮੌਕਾ ਦੇਣਾ, ਬਦਲੀਆਂ ਦੀ ਆਨਲਾਈਨ ਪ੍ਰਕੀਰਿਆ ਦੀਆਂ ਕਮੀਆਂ ਨੂੰ ਦੂਰ ਕਰਨਾ,ਬੇਲੋੜੇ ਪ੍ਰੋਜੈਕਟ ਬੰਦ ਕਰਕੇ ਪੇਪਰਾਂ ਦਾ ਪੈਟਰਨ ਸਤੰਬਰ, ਦਸੰਬਰ ਅਤੇ ਮਾਰਚ ਦੇ ਆਧਾਰ ਤੇ ਕੀਤਾ ਜਾਵੇ,ਮਿਡਲ ਸਕੂਲਾਂ ਨੂੰ ਮਰਜ ਨਾ ਕੀਤਾ ਜਾਵੇ,ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ,ਕੱਟੇ ਭੱਤਿਆਂ ਨੂੰ ਬਹਾਲ ਕਰਨਾ,4-9-14 ਨੂੰ ਮੁੜ ਬਹਾਲ ਕਰਨਾ ਅਤੇ ਅਧਿਆਪਕ ਵਰਗ ਤੋਂ ਗੈਰ ਵਿਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ ਆਦਿ ਮੰਗਾਂ ਨੂੰ ਲੈ ਕੇ ਇਹ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ ਬਲਾਲਾ,ਜਗਵਿੰਦਰ ਸਿੰਘ,ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ, ਬਲਵਿੰਦਰ ਟਾਕ,ਚਮਨ ਲਾਲ, ਨਰੇਸ਼ ਮਿੱਡਾ, ਅਮਰਜੀਤ ਸਿੰਘ, ਦਵਿੰਦਰ ਸਿੰਘ, ਜਗਵਿੰਦਰ ਸਿੰਘ, ਆਦਿ ਸਾਥੀ ਹਾਜਰ ਸਨ।