Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਾਂਝਾ ਅਧਿਆਪਕ ਮੋਰਚਾ ਕਰੇਗਾ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ : ਜੀ ਟੀ ਯੂ

ਸਾਂਝਾ ਅਧਿਆਪਕ ਮੋਰਚਾ ਕਰੇਗਾ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ : ਜੀ ਟੀ ਯੂ

ਗੜ੍ਹਦੀਵਾਲਾ 29 ਨਵੰਬਰ (PPT NEWS ) 

ਸਿੱਖਿਆ ਮੰਤਰੀ ਦੇ ਵਿਰੋਧ ਵਿੱਚ ਅਧਿਆਪਕਾਂ ਨੇ ਜੰਮ ਕੇ ਕੀਤੀ ਨਾਅਰੇਬਾਜੀ 

: ਅੱਜ ਮਿਤੀ 29 ਨਵੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਦੇ ਅਤੇ (ਗੌਰਮੈਂਟ ਟੀਚਰ ਯੂਨੀਅਨ ਹੁਸ਼ਿਆਰਪੁਰ) ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ, ਜ਼ਿਲ੍ਹਾ ਜੋਇੰਟ ਸਕੱਤਰ ਪ੍ਰਿੰਸ ਗੜਦੀਵਾਲਾ ਅਤੇ ਜਗਵਿੰਦਰ ਸਿੰਘ, ਰਮਨਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੁਸ਼ਿਆਰਪੁਰ ਵਿਖੇ ਹੋਈ।

ਇਸ ਮੌਕੇ ਤੇ ਬੋਲਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਵੱਲੋਂ 1 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਪਿੰਡ ਗੰਭੀਰਪੁਰ (ਰੋਪੜ) ਦਾ ਘਿਰਾਓ ਕੀਤਾ ਜਾਵੇਗਾ ।
ਉਹਨਾਂ ਕਿਹਾ ਕਿ ਅਧਿਆਪਕਾਂ ਦੀਆਂ ਅਹਿਮ ਮੰਗਾਂ ਜਿਵੇਂ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਲਗਭਗ 2 ਸਾਲਾਂ ਤੋਂ ਲਟਕਦੀ ਅਹਿਮ ਮੰਗ, ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀ ਪ੍ਰਮੋਸ਼ਨ ਕਰਨਾ,ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆਉਣਾ, ਸਿੰਗਲ ਟੀਚਰ ਪ੍ਰਾਈਮਰੀ ਸਕੂਲ ਵਿੱਚ 2 ਆਧਿਆਪਕ ਦੇਣਾ,ਬਦਲੀਆਂ ਦੀ ਆਨਲਾਈਨ ਪ੍ਰੀਕਿਰਿਆ ਦੀਆਂ ਕਮੀਆਂ ਨੂੰ ਦੂਰ ਕਰਨਾ, ਬੇਲੋੜੇ ਪ੍ਰੋਜੈਕਟ ਬੰਦ ਕਰਕੇ ਪੇਪਰਾਂ ਦਾ ਪੈਟਰਨ ਸਤੰਬਰ, ਦਸੰਬਰ ਅਤੇ ਮਾਰਚ ਦੇ ਆਧਾਰ ਤੇ ਕੀਤਾ ਜਾਵੇ, ਮਿਡਲ ਸਕੂਲਾਂ ਨੂੰ ਮਰਜ਼ ਨਾ ਕੀਤਾ ਜਾਵੇ, ਨਵੇਂ ਪ੍ਰਮੋਟ ਹੋਏ ਲੈਕਚਰਰਾਂ ਨੂੰ ਸਟੇਸ਼ਨ ਨੇੜੇ ਦਿੱਤੇ ਜਾਣ ,ਖਾਲੀ ਅਸਾਮੀਆਂ ਭਰੀਆਂ ਜਾਣ ਅਤੇ ਅਧਿਆਪਕ ਵਰਗ ਤੋਂ ਗੈਰ ਵਿਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ।

ਉਨ੍ਹਾਂ ਦੱਸਿਆ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਸਿੱਖਿਆ ਵਿੱਚ ਸੁਧਾਰ ਕਰਨਾ ਹੈ ਤਾਂ ਬੇਲੋੜੇ ਪ੍ਰੋਜੈਕਟ ਬੰਦ ਕਰਕੇ ਬੱਚਿਆਂ ਨੂੰ ਸਿਲੇਬਸ ਨਾਲ ਜੋੜ ਕੇ ਪੁਰਾਣੇ ਪੈਟਰਨ ਤੇ ਅਧਾਰਿਤ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇ I ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਚੰਗੀ ਸਿੱਖਿਆ ਅਤੇ ਸਿੱਖਿਆ ਸੁਧਾਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਇਸ ਮੌਕ ਗੁਰਮੁਖ ਸਿੰਘ ਬਲਾਲਾ ਦੀਪਕ ਕੁੰਡਲ, ਮਨੋਜ ਕੁਮਾਰ ਸ਼ਰਮਾ, ਅਨਿਲ ਕੁਮਾਰ, ਬਚਿੱਤਰ ਸਿੰਘ ,ਭੁਪਿੰਦਰ ਸਿੰਘ, ਅਨਿਲ ਕੁਮਾਰ ,ਸਰਤਾਜ ਸਿੰਘ, ਸਚਿਨ ਕੁਮਾਰ ,ਨਵਤੇਜ ਸਿੰਘ,ਆਦਿ ਸਾਥੀ ਹਾਜਿਰ ਸਨ ।