Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੱਤਰਕਾਰ ਰਾਜੇਸ਼ ਥਾਪਾ ‘ਤੇ ਜਾਨ ਲੇਵਾ ਹਮਲਾ ਕਰਨ ਦੀ ਕੀਤੀ ਸਖ਼ਤ ਨਿਖੇਧੀ

ਪੱਤਰਕਾਰ ਰਾਜੇਸ਼ ਥਾਪਾ ‘ਤੇ ਜਾਨ ਲੇਵਾ ਹਮਲਾ ਕਰਨ ਦੀ ਕੀਤੀ ਸਖ਼ਤ ਨਿਖੇਧੀ

ਫ਼ਗਵਾੜਾ (ਲਾਲੀ ਦਾਦਰ)*

ਮੁਲਜ਼ਮਾਂ ‘ਤੇ ਹੋਵੇ ਸਖ਼ਤ ਕਾਰਵਾਈ : ਜੇ.ਪੀ.ਐੱਮ.ਓ.

9 ਫਰਵਰੀ : ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ (ਜੇ.ਪੀ.ਐੱਮ.ਓ.) ਦੇ ਸੂਬਾਈ ਆਗੂਆਂ ਜਮਹੂਰੀ ਕਿਸਾਨ ਸਭਾ ਦੇ ਪਰਗਟ ਸਿੰਘ ਜਾਮਾਰਾਏ, ਜਸਵਿੰਦਰ ਸਿੰਘ ਢੇਸੀ ਅਤੇ ਜ਼ਿਲ੍ਹਾ ਆਗੂਆਂ ਸੰਤੋਖ ਸਿੰਘ ਬਿਲਗਾ, ਮਨੋਹਰ ਸਿੰਘ ਗਿੱਲ, ਸ਼ਿੰਗਾਰਾ ਸਿੰਘ ਦੋਸਾਂਝ, ਸਰਬਜੀਤ ਸਿੰਘ ਗਿੱਲ,ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ, ਪਰਮਜੀਤ ਰੰਧਾਵਾ, ਬਲਦੇਵ ਸਿੰਘ ਨੂਰ ਪੁਰੀ,ਨਿਰਮਲ ਸਿੰਘ ਮਲਸੀਆਂ,ਮੇਜਰ ਫਿਲੌਰ, ਨਿਰਮਲ ਸਿੰਘ ਆਧੀ,ਸੀ..ਟੀ.ਯੂ.ਦੇ ਰਾਮ ਕਿਸ਼ਨ,ਹਰੀ ਮੁਨੀ ਸਿੰਘ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਸੂਬਾ ਕਮੇਟੀ ਮੈਂਬਰ ਤਰਸੇਮ ਮਾਧੋਪੁਰੀ ਅਤੇ ਕੁਲਦੀਪ ਵਾਲੀਆ, ਪੁਸ਼ਪਿੰਦਰ ਕੁਮਾਰ ਵਿਰਦੀ, ਨਿਰਮੋਲਕ ਸਿੰਘ ਹੀਰਾ,ਅਕਲ ਚੰਦ ਸਿੰਘ, ਪਰਨਾਮ ਸਿੰਘ ਸੈਣੀ, ਕੁਲਦੀਪ ਸਿੰਘ ਕੌੜਾ ਆਦਿ ਨੇ ਪਿਛਲੇ ਦਿਨੀਂ ਪੰਜਾਬ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ, ਪ੍ਰੈੱਸ ਐਸੋਸੀਏਸ਼ਨ ਸਟੇਟ ਤੇ ਜਲੰਧਰ ਪ੍ਰੋਫੈਸ਼ਨਲ ਫੋਟੋ ਗ੍ਰਾਫਰ ਐਸੋਸੀਏਸ਼ਨ ਦੇ ਐਡਵਾਈਜਰ ਸਫ਼ਰੀ ਰਾਜੇਸ਼ ਥਾਪਾ ਜੀ ਦੇ ਫੋਟੋ ਸਟੂਡੀਓ ‘ਤੇ ਗੁੰਡੇ ਆਏ ‘ਤੇ ਉਹਨਾਂ ਉੱਤੇ ਜਾਨ ਲੇਵਾ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਗਏ, ਦੀ ਤਿੱਖੀ ਨਿਖੇਧੀ ਕਰਦੇ ਹੋਏ ਕਿਹਾ ਕਿ ਰਾਜੇਸ਼ ਥਾਪਾ ਜੀ ਲੋਕ ਸੇਵਾ ਨੂੰ ਪਹਿਲ ਦੇਣ ਵਾਲੇ ਮਨੁੱਖ ਹਨ।ਉਹ ਮਜ਼ਦੂਰਾਂ ਦੇ ਕੇਸ ਵੀ ਲੜਦੇ ਹਨ। ਆਗੂਆਂ ਨੇ ਸਾਂਝੇ ਤੌਰ ਤੇ ਸ਼ਹਿਰ ਵਿੱਚ ਦਿਨ ਬ ਦਿਨ ਗੁੰਡਾਗਰਦੀ ਦੀਆਂ ਵੱਧ ਰਹੀਆਂ ਘਟਨਾਵਾਂ ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਜਲੰਧਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਸਾਥੀ ਰਾਜੇਸ਼ ਥਾਪਾ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਗੁੰਡਾ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਰਾਜੇਸ਼ ਥਾਪਾ ਨੂੰ ਇਨਸਾਫ ਦੇਣ ਦੇ ਨਾਲ ਨਾਲ ਹੋਏ ਨੁਕਸਾਨ ਦਾ ਬਣਦਾ ਯੋਗ ਮੁਆਵਜ਼ਾ ਵੀ ਤੁਰੰਤ ਦਿਵਾਇਆ ਜਾਵੇ।