Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੱਤਰਕਾਰ ਸੁਰਿੰਦਰ ਸ਼ਸ਼ੀ ਦੀ ਬੇਵਕਤੀ ਮੌਤ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਸੋਗ ਦੀ ਲਹਿਰ

ਪੱਤਰਕਾਰ ਸੁਰਿੰਦਰ ਸ਼ਸ਼ੀ ਦੀ ਬੇਵਕਤੀ ਮੌਤ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਸੋਗ ਦੀ ਲਹਿਰ

ਪਠਾਨਕੋਟ (ਤਰੁਣ ਸਣਹੋਤਰਾ)

ਪ੍ਰੈੱਸ ਮੀਡੀਆ ਕਲੱਬ ਜ਼ਿਲ੍ਹਾ ਪਠਾਨਕੋਟ ਵੱਲੋਂ ਦੁੱਖ ਦਾ ਪ੍ਰਗਟਾਵਾ 

17 ਮਾਰਚ : ਪੱਤਰਕਾਰ ਸੁਰਿੰਦਰ ਸ਼ਸ਼ੀ ਦੀ ਬੇਵਕਤੀ ਮੌਤ ਤੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।ਪੱਤਰਕਾਰ ਸੁਰਿੰਦਰ ਸ਼ਸ਼ੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਸਨ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ ਅਤੇ ਪੀਜੀਆਈ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ।ਪੱਤਰਕਾਰ ਸੁਰਿੰਦਰ ਸ਼ਸ਼ੀ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੱਤਰਕਾਰੀ ਨਾਲ ਜੁੜੇ ਹੋਏ ਸਨ ਅਤੇ ਇਸ ਸਮੇਂ ਦੈਨਿਕ ਭਾਸਕਰ ਲਈ ਕੰਮ ਕਰ ਰਹੇ ਸਨ।ਸ਼ੁੱਕਰਵਾਰ ਦੁਪਹਿਰ ਨੂੰ ਲਮੀਨੀ ਅੱਪਰਲੀ ਸਥਿਤ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਪ੍ਰੈਸ ਮੀਡੀਆ ਕਲੱਬ ਜਿਲ੍ਹਾ ਪਠਾਨਕੋਟ ਦੇ ਪ੍ਰਧਾਨ ਰਜਨੀਸ਼ ਕਾਲੂ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਸੁਰਿੰਦਰ ਸ਼ਸ਼ੀ ਬਹੁਤ ਹੀ ਧਰਮੀ, ਹਸਮੁੱਖ ਅਤੇ ਮਿਲਣਸਾਰ ਇਨਸਾਨ ਸਨ, ਉਹ ਉਹਨਾਂ ਨੂੰ ਪਿਛਲੇ 24 ਸਾਲਾਂ ਤੋਂ ਜਾਣਦੇ ਸਨ, ਉਹਨਾਂ ਦੀ ਅਚਾਨਕ ਮੌਤ ਨਾਲ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਪੱਤਰਕਾਰ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ, ਜੋ ਕਿ ਕਦੇ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।ਪੱਤਰਕਾਰ ਸੁਰਿੰਦਰ ਸ਼ਸ਼ੀ ਦੀ ਬੇਵਕਤੀ ਮੌਤ ਤੇ ਪ੍ਰੈਸ਼ ਮੀਡੀਆ ਕਲੱਬ ਦੇ ਪ੍ਰਧਾਨ ਰਜਨੀਸ਼ ਕਾਲੂ ,ਜਨਰਲ ਸਕੱਤਰ ਪਵਨ ਮੰਗੋਤਰਾ, ਮੀਤ ਪ੍ਰਧਾਨ ਅਸ਼ੀਸ਼ ਸ਼ਰਮਾ, ਸਰਪ੍ਰਸਤ ਠਾ: ਸੇਵਾ ਸਿੰਘ, ਖਜ਼ਾਨਚੀ ਧਰਮਿੰਦਰ ਕੁਮਾਰ, ਜੁਆਇੰਟ ਸਕੱਤਰ ਸ਼ਵੇਤਾ ਸ਼ਰਮਾ, ਸਕੱਤਰ ਭੁਪਿੰਦਰ ਲੂਥਰਾ, ਪ੍ਰੈੱਸ ਸਕੱਤਰ ਰਾਕੇਸ਼ ਸ਼ਰਮਾ, ਵਿਜੇ ਕੁਮਾਰ, ਨਰਿੰਦਰ ਚੀਮਾ, ਵਿਜੇ ਸ਼ਰਮਾ, ਜ਼ਿਲ੍ਹਾ ਪ੍ਰਧਾਨ ਡਾ. ਸੁਰਿੰਦਰ ਕੁਮਾਰ, ਸੁਰੇਸ਼ ਚੌਹਾਨ ,ਵਿਜੈ ਕੁਮਾਰ ਜ਼ਿਲੈਦਾਰ ਆਦਿ ਨੇ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਸੁਰਿੰਦਰ ਸ਼ਸ਼ੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।