Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਓਹਾਰ

ਖੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਓਹਾਰ

ਦਸੂਹਾ, 30 ਜੁਲਾਈ (ਚੌਧਰੀ )

: ਵਿਜੇ ਮਾਰਕਿਟ ਦਸੂਹਾ ਦੇ ਵਿਊ ਰੈਸਟੋਰੈਂਟ ਵਿਖੇ ਤੀਆਂ ਦਾ ਤਿਉਹਾਰ ਨਵਨੀਤ ਕੌਰ, ਕਿਰਨ ਨਰਵਾਲ , ਮੰਜੂ ਸ਼ਰਮਾ, ਅਤੇ ਪ੍ਰੀਤਪਾਲ ਕੌਰ ਦੀ ਯੋਗ ਅਗਵਾਈ ਹੇਠ ਖੁਸ਼ੀਆਂ ਚਾਵਾਂ ਨਾਲ ਮਨਾਇਆ ਗਿਆ। ਜਿਸ ਵਿੱਚ ਰਮਨਦੀਪ ਕੌਰ ਪਤਨੀ ਜਸਵੀਰ ਸਿੰਘ ਰਾਜਾ ਐਮ.ਐਲ.ਏ ਟਾਂਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਸੱਭਿਆਚਾਰਕ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਤੇ ਸੱਭਿਆਚਾਰ ਵਿਰਸੇ ਨਾਲ ਜੁੜੇ ਪਹਿਰਾਵਿਆਂ ਵਿੱਚ ਸੁਆਣੀਆਂ ਤੇ ਛੋਟੀਆਂ ਬੱਚੀਆਂ ਨੇ ਹਿੱਸਾ ਲਿਆ। ਇਸ ਮੌਕੇ ਫੁਲਕਾਰੀਆਂ ਤੇ ਪੁਰਾਤਨ ਪੰਜਾਬੀ ਵਿਰਸੇ ਨਾਲ ਜੁੜੇ ਗਹਿਣਿਆਂ ਨਾਲ ਸੱਜੀਆਂ ਸੁਆਣੀਆਂ ਵੱਲੋਂ ਬੋਲੀਆਂ, ਗਿੱਧਾ, ਭੰਗੜਾ, ਡਾਂਸ, ਜਲਵਾ, ਪੰਜਾਬੀ ਲੋਕ ਗੀਤ, ਸੁਹਾਗ ਤੋਂ ਇਲਾਵਾ ਹੋਰ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਰਮਨਦੀਪ ਕੌਰ ਨੇ ਕਿਹਾ ਪੰਜਾਬੀ ਸੱਭਿਆਚਾਰ ਸਾਡੇ ਜੀਵਨ ਦਾ ਇੱਕ ਅਨਿੱਖੜਵਾ ਅੰਗ ਹੈ ਅਤੇ ਤੀਆਂ ਦਾ ਤਿਓਹਾਰ ਆਪਸੀ ਪ੍ਰੇਮ, ਸਾਂਝ, ਖੁਸ਼ੀਆਂ ਚਾਵਾਂ ਤੇ ਉਮੰਗਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਲੁਪਤ ਹੁੰਦੇ ਜਾ ਰਹੇ ਵਿਰਸੇ ਨੂੰ ਸਾਨੂੰ ਸੰਭਾਲਣ ਦੀ ਲੋੜ ਹੈ ਸਾਨੂੰ ਹੋਰਨਾਂ ਨੂੰ ਇਸ ਪ੍ਰਤੀ ਜੋੜਨ ਲਈ ਅਹਿਮ ਕਦਮ ਚੁੱਕਣੇ ਚਾਹੀਦੇ ਹਨ ਤੇ ਜਾਗਰੂਕ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਪ੍ਰੋਗਰਾਮ ਸਾਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ ਅਤੇ ਸਾਨੂੰ ਆਉਣ ਵਾਲੀ ਪੀੜੀ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰੀਤਪਾਲ ਕੌਰ ਤੇ ਨਵਨੀਤ ਕੌਰ ਨੇ ਸਾਂਝੇ ਤੌਰ ਤੇ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਤੀਆਂ ਦਾ ਤਿਉਹਾਰ ਵਿਆਹੀਆਂ ਅਤੇ ਅਣ ਵਿਆਹੀਆਂ ਕੁੜੀਆਂ ਆਪਣੇ ਚਾਵਾਂ ਨੂੰ ਨੱਚ , ਗਾ ਕੇ ਖੁਸ਼ੀਆਂ ਨਾਲ ਮਨਾਉਂਦੀਆਂ ਹਨ ਅਤੇ ਆਪਣੀਆਂ ਸੱਧਰਾਂ ਨੂੰ ਖੁੱਲ ਕੇ ਪ੍ਰਗਟ ਕਰਦੀਆਂ ਹਨ। ਇਸ ਮੌਕੇ ਸੋਨੀਕਾ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਨੰਦਨੀ ਸ਼ਰਮਾ, ਮਾਨਵੀ ਖੰਨਾ , ਕੁਲਵਿੰਦਰ ਚੀਮਾ,ਸੁਖਜੋਤ , ਬਲਜੀਤ ਕੌਰ, ਮੰਨਤ, ਸੰਦੀਪ ਕੌਰ, ਤਨਿੰਦਰ ਕੌਰ, ਡਾ. ਰੁਚੀ ਡੋਗਰਾ, ਡਾ. ਅਨਮੋਲ, ਸੰਗੀਤਾ ਪੁਰੀ, ਮਨਪ੍ਰੀਤ ਕੌਰ, ਖੁਸ਼ਬੂ ਢੀਂਗਰਾ, ਮਨਜੀਤ ਕੌਰ, ਅੰਮ੍ਰਿਤਾ ਚੌਹਾਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।