Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਚਲਾਈ ਵੇਸਟ ਪਲਾਸਟਿਕ ਪਿੱਕਅਪ ਡਰਾਈਵ

ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਚਲਾਈ ਵੇਸਟ ਪਲਾਸਟਿਕ ਪਿੱਕਅਪ ਡਰਾਈਵ

ਫਗਵਾੜਾ 5 ਨਵੰਬਰ (ਲਾਲੀ )

* ਸਵਛੱਤਾ ‘ਚ ਯੋਗਦਾਨ ਸਾਰਿਆਂ ਦੀ ਜ਼ਿੰਮੇਵਾਰੀ : ਲਾਇਨ ਗੁਰਦੀਪ ਕੰਗ

* ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ : ਪੂਜਾ ਸ਼ਰਮਾ

: ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਅਤੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਅੱਜ ਨਗਰ ਨਿਗਮ ਫਗਵਾੜਾ ਵੱਲੋਂ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਏ ਜਾ ਰਹੇ ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਮੰਡੀ ਰੋਡ ਤੋਂ ਪੁਰਾਣੀ ਪੋਸਟ ਆਫਿਸ ਰੋਡ ਤੱਕ ਵੇਸਟ ਪਲਾਸਟਿਕ ਪਿੱਕਅਪ ਡਰਾਈਵ ਦੀ ਮੁਹਿੰਮ ਚਲਾਈ। ਇਸ ਦੌਰਾਨ ਸਵੱਛ ਭਾਰਤ ਮਿਸ਼ਨ ਦੇ ਕੋਆਰਡੀਨੇਟਰ ਪੂਜਾ ਸ਼ਰਮਾ ਆਈ.ਈ.ਸੀ. ਅਤੇ ਸੀ.ਬੀ. ਮਾਹਿਰ ਵਿਸ਼ੇਸ਼ ਤੌਰ ’ਤੇ ਮੋਜੂਦ ਰਹੇ। ਉਹਨਾਂ ਨੇ ਫਗਵਾੜਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕਰਨ। ਕਿਉਂਕਿ ਇਸ ਦੀ ਰਹਿੰਦ-ਖੂੰਹਦ ਨੂੰ ਨਸ਼ਟ ਕਰਨਾ ਬਹੁਤ ਗੁੰਝਲਦਾਰ ਕੰਮ ਹੈ। ਇਸ ਨੂੰ ਸਾੜਨ ਨਾਲ ਜ਼ਹਿਰੀਲਾ ਧੂੰਆਂ ਨਿਕਲਦਾ ਹੈ ਜੋ ਘਾਤਕ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਲਈ ਸਫਾਈ ਵਿੱਚ ਸਹਿਯੋਗ ਦੇਣਾ ਸਾਰਿਆਂ ਦਾ ਫਰਜ਼ ਹੈ। ਉਹਨਾਂ ਨੇ ਸੀ.ਬੀ. ਮਾਹਿਰ ਪੂਜਾ ਸ਼ਰਮਾ ਸਮੇਤ ਨਿਗਮ ਦੇ ਸਮੂਹ ਸਫਾਈ ਸੇਵਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਲਾਇਨਜ਼ ਕਲੱਬ ਦੇ ਪ੍ਰਧਾਨ ਸੰਜੀਵ ਸੂਰੀ ਐਮ.ਜੇ.ਐਫ. ਨੇ ਦੱਸਿਆ ਕਿ ਮੰਡੀ ਰੋਡ ਤੋਂ ਪੁਰਾਣਾ ਡਾਕਖਾਨਾ ਰੋਡ ਤੱਕ ਸੜਕਾਂ ’ਤੇ ਖਿੱਲਰੇ ਪਲਾਸਟਿਕ ਦੇ ਕੂੜੇ ਨੂੰ ਬੋਰੀਆਂ ਵਿੱਚ ਇਕੱਠਾ ਕਰਕੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਗਿਆ ਹੈ। ਲਾਇਨ ਕੰਗ ਅਤੇ ਲਾਇਨ ਸੂਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਆਮ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਲਾਇਨ ਸੁਸ਼ੀਲ ਸ਼ਰਮਾ ਡੀ.ਸੀ.ਐਸ.(ਪ੍ਰੋਜੈਕਟ) ਤੋਂ ਇਲਾਵਾ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਪੀ.ਆਰ.ਓ. ਲਾਇਨ ਸਤਵਿੰਦਰ ਸਿੰਘ ਭਮਰਾ, ਲਾਇਨ ਧਰਮਪਾਲ ਨਿਸ਼ਚਲ, ਲਾਇਨ ਸਾਰੰਗ ਨਿਸਚਲ, ਲਾਇਨ ਸੁਮਿਤ ਭੰਡਾਰੀ, ਲਾਇਨ ਰਾਜਕੁਮਾਰ ਸਪਰਾ, ਲਾਇਨ ਵਰੁਣ ਵਧਵਾ, ਲਾਇਨ ਵਿੱਕੀ ਚੁੰਬਰ, ਲਾਇਨ ਕਰਨ ਅਗਰਵਾਲ ਆਦਿ ਹਾਜ਼ਰ ਸਨ।
ਤਸਵੀਰ ਸਮੇਤ।