Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਲਾਇਨ ਗੁਰਦੀਪ ਸਿੰਘ ਕੰਗ ਨੂੰ ਕੀਤਾ ਸਨਮਾਨਿਤ

ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਨੇ ਲਾਇਨ ਗੁਰਦੀਪ ਸਿੰਘ ਕੰਗ ਨੂੰ ਕੀਤਾ ਸਨਮਾਨਿਤ

ਫਗਵਾੜਾ 4 ਨਵੰਬਰ ( ਲਾਲੀ)

* ਸਮਾਜ ਸੇਵਾ ‘ਚ ਲਾਇਨ ਕੰਗ ਦਾ ਯੋਗਦਾਨ ਸ਼ਲਾਘਾਯੋਗ : ਲਾਇਨ ਸੂਰੀ

: ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੀ ਜਨਰਲ ਮੀਟਿੰਗ ਕਲੱਬ ਪ੍ਰਧਾਨ ਲਾਇਨ ਸੰਜੀਵ ਸੂਰੀ ਐਮ.ਜੇ.ਐਫ. ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿੱਚ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਚਾਰਟਰ ਪ੍ਰਧਾਨ ਲਾਇਨ ਸੰਜੀਵ ਸੂਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਥੋੜੇ ਸਮੇਂ ਵਿੱਚ ਕਾਫੀ ਪ੍ਰੋਜੈਕਟਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ। ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਲਾਇਨ ਗੁਰਦੀਪ ਸਿੰਘ ਕੰਗ ਨੂੰ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਲਾਇਨ ਸੰਜੀਵ ਸੂਰੀ ਨੇ ਦੱਸਿਆ ਕਿ ਲਾਇਨ ਗੁਰਦੀਪ ਸਿੰਘ ਕੰਗ ਲੰਬੇ ਸਮੇਂ ਤੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਨਾਲ ਜੁੜੇ ਹੋਏ ਹਨ। ਉਹ ਜ਼ੋਨ ਚੇਅਰਮੈਨ, ਰੀਜ਼ਨ ਚੇਅਰਮੈਨ ਅਤੇ ਡਿਸਟ੍ਰਿਕਟ ਚੇਅਰਮੈਨ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੂੰ ਬਿਹਤਰੀਨ ਸੇਵਾਵਾਂ ਲਈ ਲਾਇਨਜ਼ ਇੰਟਰਨੈਸ਼ਨਲ ਵੱਲੋਂ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਖੁਸ਼ਕਿਸਮਤ ਹੈ ਕਿ ਅੱਜ ਲਾਇਨ ਗੁਰਦੀਪ ਸਿੰਘ ਕੰਗ ਨੂੰ ਸਨਮਾਨਿਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਪੀ.ਆਰ.ਓ. ਲਾਇਨ ਸਤਵਿੰਦਰ ਸਿੰਘ ਭਮਰਾ ਤੋਂ ਇਲਾਵਾ ਲਾਇਨ ਸੁਮਿਤ ਭੰਡਾਰੀ, ਲਾਇਨ ਸਾਰੰਗ ਨਿਸ਼ਚਲ, ਲਾਇਨ ਸ਼ਸ਼ੀ ਕਾਲੀਆ, ਲਾਇਨ ਸੰਜੀਵ ਲਾਂਬਾ, ਲਾਇਨ ਰਾਜਕੁਮਾਰ ਸਪਰਾ, ਲਾਇਨ ਐਸ.ਕੇ ਅੱਗਰਵਾਲ ਐਡਵੋਕੇਟ, ਲਾਇਨ ਓਮ, ਲਾਇਨ ਵਿੱਕੀ ਚੁੰਬਰ, ਲਾਇਨ ਆਸ਼ੂ ਕਰਵਲ, ਲਾਇਨ ਮਨੋਜ ਕੁਮਾਰ, ਲਾਇਨ ਚਰਨਜੀਤ ਸਿੰਘ, ਲਾਇਨ ਸੰਦੀਪ ਚਾਹਲ, ਲਾਇਨ ਜਰਨੈਲ ਸਿੰਘ, ਲਾਇਨ ਧਰਮਿੰਦਰ ਸਿੰਘ, ਲਾਇਨ ਤਜਿੰਦਰ ਸਿੰਘ ਆਦਿ ਹਾਜ਼ਰ ਸਨ।

ਤਸਵੀਰ: ਫਗਵਾੜਾ ਵਿੱਚ ਲਾਇਨ ਗੁਰਦੀਪ ਸਿੰਘ ਕੰਗ ਨੂੰ ਸਨਮਾਨਤ ਕਰਦੇ ਹੋਏ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਸੰਜੀਵ ਸੂਰੀ ਤੇ ਹੋਰ।