Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜੂਨ ਮਹੀਨਾ ਐਂਟੀ ਮਲੇਰੀਆ ਤਹਿਤ ਸੀ ਐਚ ਸੀ ਘਰੋਟਾ ਵਿਖੇ ਸੈਮੀਨਾਰ ਕਰਵਾਇਆ ਗਿਆ

ਜੂਨ ਮਹੀਨਾ ਐਂਟੀ ਮਲੇਰੀਆ ਤਹਿਤ ਸੀ ਐਚ ਸੀ ਘਰੋਟਾ ਵਿਖੇ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ)

ਮਲੇਰੀਆ ਮੱਛਰ ਤੋਂ ਹੋਣ ਵਾਲੀ ਪ੍ਰਮੁੱਖ ਬੀਮਾਰੀ ਹੈ ,ਠੰਡ ਅਤੇ ਕਾਂਬੇ ਨਾਲ ਤੇਜ ਬੁਖਾਰ, ਉਲਟੀਆਂ , ਤੇਜ਼ ਬੁਖਾਰ ਮੁੱਖ ਲੱਛਣ ਹਨ:– ਡਾ ਸ਼ੈਲੀ ਬਾਜਵਾ

26 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮੰਥ ਦੇ ਤੌਰ ਮਨਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਬਲਾਕ ਪੱਧਰੀ ਸੈਮੀਨਾਰ ਸੀ ਐਚ ਸੀ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸ਼ੈਲੀ ਬਾਜਵਾ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿੱਚ ਸੀ ਐਚ ਸੀ ਘਰੋਟਾ ਦੇ ਸਮੂਹ ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਸੁਪਰਵਾਈਜ਼ਰ ਸ਼ਾਮਿਲ ਹੋਏ।ਇਸ ਮੌਕੇ ਡਾਕਟਰ ਸੈਲੀ ਬਾਜਵਾ ਨੇ ਕਿਹਾ ਮਲੇਰੀਆ ਭਾਰਤ ਵਿੱਚ ਮੱਛਰ ਤੋਂ ਹੋਣ ਵਾਲੀ ਇਕ ਮੁੱਖ ਬੀਮਾਰੀ ਹੈ,ਇਹ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਸ ਦੇ ਕੱਟਣ ਨਾਲ ਠੰਡ ਅਤੇ ਕਾਂਬੇ ਨਾਲ ਤੇਜ ਬੁਖਾਰ, ਉਲਟੀਆਂ ਸਿਰ ਦਰਦ ਹੁੰਦਾ ਹੈ ਇਸ ਤੋਂ ਬਾਅਦ ਪਸੀਨਾ ਆ ਕੇ ਬੁਖਾਰ ਲੱਥ ਜਾਂਦਾ ਹੈ ਅਤੇ ਬਹੁਤ ਜਿਆਦਾ ਕਮਜ਼ੋਰੀ ਮਹਿਸੂਸ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੋਵੇ ਤਾਂ ਉਸਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾਵਾਂ ਤੋਂ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਅਤੇ ਛੱਤਾਂ ਤੇ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰ ਅਤੇ ਫਰਿੱਜਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ, ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਇਸ ਤੋਂ ਇਲਾਵਾ ਮੱਛਰ ਦੇ ਕੱਟਣ ਤੋਂ ਬਚਣ ਲਈ ਕਰੀਮਾਂ ਅਤੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ । ਇਸ ਮੌਕੇ ਹੈਲਥ ਇੰਸਪੈਕਟਰ ਗੁਰਮੁਖ ਸਿੰਘ, ਭੁਪਿੰਦਰ ਸਿੰਘ, ਅਮਰਵੀਰ ਸਿੰਘ , ਦਿਲਬਾਗ ਸਿੰਘ , ਲਖਵਿੰਦਰ ਸਿੰਘ ਅਤੇ ਹੈਲਥ ਵਰਕਰ ਸੁਖਦੇਵ ਰਾਜ, ਮਲਕੀਅਤ ਸਿੰਘ, ਪ੍ਰਦੀਪ ਕੁਮਾਰ, ਭੁਪਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਕੁਮਾਰ, ਅਮਰਜੀਤ ਸੈਣੀ , ਸਿਕੰਦਰ ਸਿੰਘ ਅਤੇ ਗੂਲਾਬ ਸਿੰਘ ਹਾਜ਼ਰ ਸਨ।