Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਰਾਜਸਥਾਨ ਵਿੱਚ ਅਧਿਆਪਕ ਦੇ ਤਸ਼ੱਦਦ ਦੌਰਾਨ ਹੋਈ ਵਿਦਿਆਰਥੀ ਦੀ ਮੌਤ ਦੇ ਇੰਨਸਾਫ…..

ਰਾਜਸਥਾਨ ਵਿੱਚ ਅਧਿਆਪਕ ਦੇ ਤਸ਼ੱਦਦ ਦੌਰਾਨ ਹੋਈ ਵਿਦਿਆਰਥੀ ਦੀ ਮੌਤ ਦੇ ਇੰਨਸਾਫ…..

ਰਾਜਸਥਾਨ ਵਿੱਚ ਅਧਿਆਪਕ ਦੇ ਤਸ਼ੱਦਦ ਦੌਰਾਨ ਹੋਈ ਵਿਦਿਆਰਥੀ ਦੀ ਮੌਤ ਦੇ ਇੰਨਸਾਫ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ, 20 ਅਗਸਤ (ਚੌਧਰੀ ) ਰਾਜਸਥਾਨ ਵਿੱਚ ਸਕੂਲੀ ਅਧਿਆਪਕ ਵੱਲੋਂ ਸਕੂਲ ਦੇ ਵਿਦਿਆਰਥੀ ਤੇ ਕੀਤੇ ਅੰਨੇ ਤਸ਼ੱਦਦ ਕਾਰਣ ਵਿਦਿਆਰਥੀ ਦੀ ਹੋਈ ਮੌਤ ਦੇ ਰੋਸ ਅੰਦਰ ਦਸੂਹਾ ਹਾਜੀਪੁਰ ਟੀ- ਪੁਆਇੰਟ ਵਿਖੇ ਗੁਰੂ ਰਵਿਦਾਸ ਟਾਈਗਰ ਫੋਰਸ ਦਸੂਹਾ ਦੇ ਪ੍ਰਧਾਨ ਇੰਦਰਜੀਤ ਸਿੰਘ ਕਾਲਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਰਾਸ਼ਟਰੀ ਮਾਰਗ ਉੱਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਰਾਜਸਥਾਨ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਇੰਦਰਜੀਤ ਕਾਲਰਾ ਨੇ ਕਿਹਾ ਅਸੀਂ 21ਵੀ ਸਦੀ ਅੰਦਰ ਪੜ੍ਹੇ ਲਿਖੇ ਸਮਾਜ ਵਿੱਚ ਆਪਣਾ ਜੀਵਨ ਬਸ਼ਰ ਕਰ ਰਹੇ ਹਾਂ ਪਰ ਬੜੇ ਹੀ ਅਫਸੋਸ ਦੀ ਗੱਲ ਹੈ ਸਕੂਲੀ ਵਿਦਿਆਰਥੀ ਵੱਲੋਂ ਘੜੇ ਵਿੱਚੋਂ ਪਾਣੀ ਪੀਣ ਦੀ ਕੋਸ਼ਿਸ਼ ਕੀਤੀ ਗਈ ਪਰ ਸਕੂਲ ਦੇ ਅਧਿਆਪਕ ਵੱਲੋਂ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ । ਉਨ੍ਹਾਂ ਅੱਗੇ ਕਰੜੇ ਸ਼ਬਦਾਂ ਵਿੱਚ ਕਿਹਾ ਅਧਿਆਪਕ ਦਾ ਇਸ ਤਰ੍ਹਾਂ ਵਿਵਹਾਰ ਕਰਨਾ ਅੱਜ ਤੋਂ ਕਰੀਬ 200-300 ਸਾਲ ਪੁਰਾਣਾ ਇਤਿਹਾਸ ਦੁਹਰਾਉਣ ਦੇ ਬਰਾਬਰ ਹੈ । ਇਸ ਮੌਕੇ ਉਨ੍ਹਾਂ ਕਿਹਾ ਅਧਿਆਪਕ ਖਿਲਾਫ਼ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਵੇ। ਇਸ ਮੌਕੇ ਗੁਰੂ ਰਵਿਦਾਸ ਟਾਈਗਰ ਫੋਰਸ ਦਸੂਹਾ ਦੇ ਪ੍ਰਧਾਨ ਵੱਲੋਂ ਇਸ ਘਟਨਾ ਸਬੰਧੀ ਐਸ.ਐਚ.ਓ ਦਸੂਹਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ । ਇਸ ਮੌਕੇ ਹੋਰ ਬੁਲਾਰਿਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਲਫ਼ਜ਼ਾਂ ਵਿੱਚ ਨਿੰਦਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਗੁਰੂ ਰਵਿਦਾਸ ਟਾਈਗਰ ਫੋਰਸ ਦਸੂਹਾ ਦੇ ਵਰਕਰ ਤੇ ਹੋਰ ਹਾਜ਼ਰ ਸਨ ।