ਦਸੂਹਾ 14 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਐਸ.ਸੀ ਮੈਡੀਕਲ ਮਾਈਕ੍ਰੋਬਾਇਓਲੋਜੀ ਸਾਲ 2022-23 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਪਿਛਲੇ ਸੈਸ਼ਨ ਦੇ ਮੁਕਾਬਲੇ ਇਸ ਸੈਸ਼ਨ ਦਾ ਨਤੀਜਾ ਸ਼ਾਨਦਾਰ ਅਤੇ ਪ੍ਰਸ਼ੰਸਾਪੂਰਵਕ ਰਿਹਾ, ਜਿਸ ਵਿੱਚ ਨਿਕਿਤਾ ਠਾਕੁਰ ਪੁੱਤਰੀ ਪ੍ਰਣਾਮ ਸਿੰਘ (ਐਸ.ਜੀ.ਪੀ.ਏ 9.85) ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਨਿਕਿਤਾ ਠਾਕੁਰ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੂੰ ਬੱਚਿਆ ਦੇ ਵਧੀਆ ਨਤੀਜੇ ਲਈ ਵਧਾਈਆਂ ਦਿੰਦੇ ਹੋਏ ਅੱਗੇ ਵੀ ਬੱਚਿਆ ਦੇ ਭਵਿੱਖ ਨੂੰ ਵਧੀਆ ਬਣਾਉਣ ਲਈ ਵਚਨਬੱਧ ਰਹਿਣ ਲਈ ਪ੍ਰੇਰਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਨਿਕਿਤਾ ਠਾਕੁਰ ਪਹਿਲਾਂ ਵੀ ਬੀ.ਐਸ.ਸੀ ਐਮ.ਐਲ.ਐਸ ਵਿੱਚ ਗੋਲਡ ਮੈਡਲਿਸਟ ਰਹਿ ਚੁੱਕੀ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਐਮ.ਐਸ.ਸੀ ਐਮ.ਐਮ ਵਿੱਚ ਵੀ ਉਹ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਵਿੱਚ ਆਪਣਾ ਸਥਾਨ ਹਾਸਲ ਕਰੇਗੀ। ਇਸ ਤੋਂ ਇਲਾਵਾ ਸੰਗੀਤਾ ਪੁੱਤਰੀ ਅਵਤਾਰ ਸਿੰਘ (ਐਸ.ਜੀ.ਪੀ.ਏ 7.77) ਨੇ ਦੂਸਰਾ ਸਥਾਨ, ਦੀਕਸ਼ਾ ਪੁੱਤਰੀ ਰਾਮ ਪਿਆਰਾ (ਐਸ.ਜੀ.ਪੀ.ਏ 7.65) ਨੇ ਤੀਸਰਾ ਸਥਾਨ ਅਤੇ ਰੋਹਿਤ ਠਾਕੁਰ ਪੁੱਤਰ ਹਰਭਜਨ ਸਿੰਘ (ਐਸ.ਜੀ.ਪੀ.ਏ 7.62) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਪ੍ਰੋਗਰਾਮ ਕੋਆਰਡੀਨੇਟਰ, ਇੰਚਾਰਜ, ਮੈਂਟਰ ਅਤੇ ਕੋਰਸ ਟੀਚਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮਾਣ ਵਧਾਇਆ। ਇਸ ਮੌਕੇ ਤੇ ਲਖਵਿੰਦਰ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਕੰਕਣ ਮਜੂਮਦਾਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।