Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

3 ਅਕਤੂਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮਨਾਇਆ ਗਿਆ। ਗਾਂਧੀ ਜਯੰਤੀ ਦੇ ਮੌਕੇ ਤੇ ਵਿਦਿਆਰਥੀਆਂ ਵਿਚਕਾਰ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਇਸ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੁਆਰਾ ਦੱਸੇ ਅਹਿੰਸਾ ਦੇ ਰਾਹ ਤੇ ਚੱਲਣ ਅਤੇ ਦੇਸ਼ ਲਈ ਹਮੇਸ਼ਾ ਵਫਾਦਾਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਮਹਿਕ ਸੈਣੀ, ਜਸਵਿੰਦਰ ਕੌਰ, ਗੁਰਜੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਗਾਂਧੀ ਜਯੰਤੀ ਮਨਾਉਂਦੇ ਹੋਏ ਫੈਕਲਟੀ ਮੈਂਬਰ ਅਤੇ ਵਿਦਿਆਰਥੀ।