Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਗੁਰੂ ਪੂਰਨਿਮਾ ਅਤੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਗੁਰੂ ਪੂਰਨਿਮਾ ਅਤੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

3 ਜੁਲਾਈ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਗੁਰੂ ਪੂਰਨਿਮਾ ਅਤੇ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਦੇ ਮੌਕੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰੂ ਦਾ ਦਰਜਾ ਹਰੇਕ ਵਿਦਿਆਰਥੀ ਅਤੇ ਵਿਅਕਤੀ ਦੇ ਜੀਵਨ ਵਿੱਚ ਬਹੁਤ ਅਹਿਮ ਅਤੇ ਉੱਚਾ ਹੁੰਦਾ ਹੈ। ਗੁਰੂ ਸਾਨੂੰ ਸਾਰਿਆਂ ਨੂੰ ਨੇਕ ਮਾਰਗ ਤੇ ਚੱਲਣ ਦਾ ਗਿਆਨ ਦਿੰਦਾ ਹੈ। ਉਹਨਾ ਕਿਹਾ ਕਿ ਵਿਦਿਆਰਥੀ ਗੁਰੂ ਦੁਆਰਾ ਦਿੱਤੀ ਸਿੱਖਿਆ ਨੂੰ ਜੀਵਨ ਵਿੱਚ ਅਪਣਾ ਕੇ ਵਧੀਆ ਮੁਕਾਮ ਹਾਸਲ ਕਰ ਸਕਦਾ ਹੈ। ਹਰੇਕ ਵਿਦਿਆਰਥੀ ਨੂੰ ਆਪਣੇ ਗੁਰੂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਪਲਾਸਟਿਕ ਬੈਗਾਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਪਲਾਸਟਿਕ ਬੈਗ ਸਾਡੇ ਵਾਤਾਵਰਨ ਲਈ ਬਹੁਤ ਵੱਡਾ ਖਤਰਾ ਹਨ। ਸਰਕਾਰ ਨੇ ਪਲਾਸਟਿਕ ਬੈਗਾਂ ਤੇ ਬਹੁਤ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ, ਸਾਨੂੰ ਵੀ ਪਲਾਸਟਿਕ ਬੈਗਾਂ ਦੀ ਵਰਤੋਂ ਨੂੰ ਰੋਕ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਆਪਣੇ ਆਲੇ ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਜਗਰੂਪ ਕੌਰ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ .ਡੀ ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀ।