Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਕਾਰਗਿਲ ਵਿਜੈ ਦਿਵਸ ਮੌਕੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

28 ਜੁਲਾਈ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਇਸ ਸਮਾਗਮ ਵਿੱਚ ਕਰਨਲ ਵਿਨੋਦ ਮਹਿਤਾ ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚਲਿਤ ਕਰਕੇ ਕੀਤੀ ਗਈ। ਇਸ ਮੌਕੇ ਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਭਾਗ ਲਿਆ ਅਤੇ ਕਾਰਗਿਲ ਦੇ ਯੁੱਧ ਦੌਰਾਨ ਹੋਏ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਰਨਲ ਵਿਨੋਦ ਮਹਿਤਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਹਨਾ ਨੂੰ ਪੜਾਈ ਦੇ ਨਾਲ ਨਾਲ ਆਪਣੇ ਹੁਨਰ ਨੂੰ ਹੋਰ ਨਿਖ਼ਾਰ ਕੇ ਜੀਵਨ ਵਿੱਚ ਚੰਗੇ ਮੁਕਾਮ ਤੇ ਪੁੱਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾ. ਦਿਲਬਾਗ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਕਾਰਗਿਲ ਯੁੱਧ ਦੌਰਾਨ ਦੇ ਹਾਲਾਤਾਂ ਬਾਰੇ ਅਤੇ ਯੁੱਧ ਵਿੱਚ ਸ਼ਹੀਦ ਹੋਏ ਜਵਾਨਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਨੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਦੇਸ਼ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਭਾਸ਼ਣ ਪ੍ਰਤੀਯੋਗਿਤਾ ਦਾ ਨਤੀਜਾ ਸੁਣਾਇਆ ਜਿਸ ਵਿੱਚ ਰਮਨਦੀਪ ਕੌਰ (ਬੀ.ਕੌਮ) ਅਤੇ ਰਾਜਿੰਦਰ ਸਿੰਘ (ਬੀ.ਸੀ.ਏ) ਨੇ ਪਹਿਲਾ ਸਥਾਨ ਸਾਂਝਾ ਕੀਤਾ, ਕਾਮਿਨੀ (ਬੀ.ਸੀ.ਏ) ਨੇ ਦੂਸਰਾ ਅਤੇ ਰਿਪਨਪ੍ਰੀਤ ਕੌਰ (ਬੀ.ਐਸ.ਸੀ ਆਈ.ਟੀ) ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਏ ਹੋਏ ਮੁੱਖ ਮਹਿਮਾਨ ਕਰਨਲ ਵਿਨੋਦ ਮਹਿਤਾ ਨੂੰ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖਸ਼ੀਸ਼ ਸਿੰਘ, ਕਰਨਲ ਜੋਗਿੰਦਰ ਲਾਲ ਸ਼ਰਮਾ, ਭਾਗ ਸਿੰਘ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਦੀਪ ਕੌਰ, ਰਜਨੀਤ ਕੌਰ, ਗੁਰਜੀਤ ਕੌਰ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਜਸਵਿੰਦਰ ਕੌਰ, ਧੰਨਵੀਰ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਤਸਵੀਰ ਵਿੱਚ ਭਾਸ਼ਣ ਪ੍ਰਤੀਯੋਗਿਤਾ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀ।