ਦਸੂਹਾ 15 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਡਾ. ਦਿਲਬਾਗ ਸਿੰਘ ਹੁੰਦਲ ਅਤੇ ਸ਼੍ਰੀਮਤੀ ਜਸਵਿੰਦਰ ਕੌਰ ਹੁੰਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਚੇਅਰਮੈਨ ਚੌਧਰੀ ਕੁਮਾਰ, ਡਾ. ਦਿਲਬਾਗ ਸਿੰਘ ਹੁੰਦਲ, ਜਸਵਿੰਦਰ ਕੌਰ ਹੁੰਦਲ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਜੋਤੀ ਪ੍ਰਚਲਿਤ ਕਰਕੇ ਕੀਤੀ ਗਈ। ਇਸ ਮੌਕੇ ਤੇ ਜਸਵਿੰਦਰ ਕੌਰ ਹੁੰਦਲ ਨੇ ਨਾਰੀ ਸ਼ਕਤੀ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਤੋਂ ਇਲਾਵਾ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਐਨ.ਐਸ.ਐਸ ਕੈਂਪ ਦੀ ਮਹੱਤਤਾ ਅਤੇ ਇਸ ਸਪੈਸ਼ਲ ਕੈਂਪ ਬਾਰੇ ਜਾਣਕਾਰੀ ਦਿੱਤੀ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਐਨ.ਐਸ.ਐਸ ਵਲੰਟੀਅਰ ਨੂੰ ਬਿਨਾ ਕਿਸੇ ਜਾਤ ਪਾਤ, ਧਰਮ ਅਤੇ ਲਾਲਚ ਤੋਂ ਸਮਾਜ ਦੀ ਭਲਾਈ ਲਈ ਸੇਵਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹਨਾ ਵਿਦਿਆਰਥੀਆਂ ਨੂੰ ਐਨ.ਐਸ.ਐਸ ਯੂਨਿਟ ਦੇ ਮੋਟੋ “ਮੈਂ ਨਹੀਂ ਤੁਸੀ” ਦੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਡਾ. ਦਿਲਬਾਗ ਸਿੰਘ ਹੁੰਦਲ ਅਤੇ ਜਸਵਿੰਦਰ ਕੌਰ ਹੁੰਦਲ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਨਵਨੀਤ ਕੌਰ, ਕਮਲਪ੍ਰੀਤ ਕੌਰ, ਲਵਦੀਪ ਸਿੰਘ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਾਜ਼ਰ ਸਨ।
ਕੈਪਸ਼ਨ : ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦਾ ਆਯੋਜਨ ਜੋਤੀ ਪ੍ਰਚਲਿਤ ਕਰਕੇ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਜਸਵਿੰਦਰ ਕੌਰ ਹੁੰਦਲ ਅਤੇ ਹੋਰ।