ਦਸੂਹਾ 10 ਸਤੰਬਰ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸੈਸ਼ਨ 2024-25 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2024 ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ, ਕਰਨਲ ਜੋਗਿੰਦਰ ਲਾਲ ਸ਼ਰਮਾ ਅਤੇ ਡਾ. ਦਿਲਬਾਗ ਸਿੰਘ ਹੁੰਦਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਨਵੇਂ ਵਿਦਿਆਰਥੀਆਂ ਵਿਚਕਾਰ ਟੈਲੇਂਟ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਰੁਨ ਠਾਕੁਰ (ਬੀ.ਐਸ.ਸੀ ਐਮ.ਐਲ.ਐਸ) ਨੂੰ ਮਿਸਟਰ ਫਰੈਸ਼ਰ ਅਤੇ ਆਂਚਲ (ਬੀ.ਐਸ.ਸੀ ਆਈ ਟੀ) ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਇਸ ਤੋਂ ਇਲਾਵਾ ਰਮਨਪ੍ਰੀਤ ਸਿੰਘ (ਬੀ.ਸੀ.ਏ) ਨੂੰ ਮਿਸਟਰ ਸਮਾਰਟ, ਜਸਪ੍ਰੀਤ ਕੌਰ (ਬੀ.ਐਸ.ਸੀ ਐਫ.ਡੀ) ਨੂੰ ਮਿਸ ਏਲਿਗੇਂਟ ਚੁਣਿਆ ਗਿਆ ਅਤੇ ਸੀਨਮ ਅਰੋੜਾ (ਬੀ.ਸੀ.ਏ) ਨੂੰ ਕੰਸੋਲੇਸ਼ਨ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਦਾ ਵੈਲਕਮ ਰੰਗਾ- ਰੰਗ ਪ੍ਰੋਗਰਾਮ ਨਾਲ ਕੀਤਾ ਗਿਆ, ਜਿਸ ਵਿੱਚ ਗਿੱਧਾ, ਭੰਗੜਾ, ਸੋਲੋ ਡਾਂਸ ਅਤੇ ਸਿੰਗਿੰਗ ਸ਼ਾਮਿਲ ਸਨ। ਇਸ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਚੈਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਕਰਨਲ ਜੋਗਿੰਦਰ ਲਾਲ ਸ਼ਰਮਾ, ਡਾ. ਦਿਲਬਾਗ ਸਿੰਘ ਹੁੰਦਲ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮਨਜੀਤ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਰੀਮਾ ਸਿੰਘ, ਗੁਰਿੰਦਰਜੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ, ਮਲਕੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਫੋਟੋ : ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਹੋਰ ਸ਼ਖਸ਼ੀਅਤਾਂ।