Prime Punjab Times

Latest news
*ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਦਸੂਹਾ (ਚੌਧਰੀ) 2 ਦਸੰਬਰ

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਵਿਚਕਾਰ ਏਡਜ਼ ਜਾਗਰੂਕਤਾ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ, ਡਿਬੇਟ ਅਤੇ ਭਾਸ਼ਣ ਦੀਆਂ ਵੱਖ ਵੱਖ ਗਤੀਵਿਧੀਆਂ ਰਾਹੀਂ ਏਡਜ਼ ਦੀ ਬਿਮਾਰੀ ਤੋਂ ਬੱਚਣ ਅਤੇ ਰੋਕਥਾਮ ਸਬੰਧੀ ਜਾਗਰੂਕਤਾ ਕੀਤਾ ਗਿਆ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰਘੁਵੰਸ਼ (ਬੀ.ਸੀ.ਏ) ਅਤੇ ਸਿਮਰਨਜੀਤ ਕੌਰ (ਬੀ.ਸੀ.ਏ) ਨੇ ਪਹਿਲਾ ਸਥਾਨ ਸਾਂਝਾ ਕੀਤਾ, ਇਸ ਤੋਂ ਇਲਾਵਾ ਲਵਪ੍ਰੀਤ ਕੌਰ (ਐਮ.ਐਸ.ਸੀ. ਐਫ.ਡੀ), ਅੰਜਲੀ (ਬੀ.ਐਸ.ਸੀ ਐਮ.ਐਲ.ਐਸ) ਅਤੇ ਮਨਜੀਤ ਸਿੰਘ (ਬੀ.ਐਸ.ਸੀ ਐਮ.ਐਲ.ਐਸ) ਨੇ ਦੂਸਰਾ ਸਥਾਨ ਅਤੇ ਗੁਰਪ੍ਰੀਤ ਕੌਰ (ਬੀ.ਐਸ.ਸੀ ਐਫ.ਡੀ) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

:  ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।