Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਸੇਵਾ ਪਖਵਾੜਾ ਦੇ ਤਹਿਤ ਕੁਸ਼ਟ ਰੋਗੀਆਂ ਨਾਲ ਕੀਤੀ ਮੁਲਾਕਾਤ 

ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਸੇਵਾ ਪਖਵਾੜਾ ਦੇ ਤਹਿਤ ਕੁਸ਼ਟ ਰੋਗੀਆਂ ਨਾਲ ਕੀਤੀ ਮੁਲਾਕਾਤ 

ਦਸੂਹਾ 24 ਸਤੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਵਲੰਟੀਅਰਜ਼ ਵੱਲੋਂ ਸੇਵਾ ਪਖਵਾੜਾ ਦੇ ਤਹਿਤ ਕੁਸ਼ਟ ਆਸ਼ਰਮ ਦਸੂਹਾ ਦੇ ਕੁਸ਼ਟ ਰੋਗੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਰੋਗੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਦੁੱਖ ਤਕਲੀਫ਼ਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਵਲੰਟੀਅਰਜ਼ ਵੱਲੋਂ ਰੋਗੀਆਂ ਨੂੰ ਅਨਾਜ ਅਤੇ ਫਲ ਸਬਜ਼ੀਆਂ ਵੰਡੀਆਂ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਰੋਗੀਆਂ ਦੀ ਇਸੇ ਤਰ੍ਹਾਂ ਮਦਦ ਕਰਦੇ ਰਹਿਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਇਸ਼ਾਨ ਗਰੋਵਰ, ਔਸ ਗਰੋਵਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਅਤੇ ਐਨ.ਐਸ.ਐਸ ਯੂਨਿਟ ਦੇ 65 ਵਲੰਟੀਅਰਜ਼ ਹਾਜ਼ਰ ਸਨ।

ਫੋਟੋ : ਕੁਸ਼ਟ ਆਸ਼ਰਮ ਦਸੂਹਾ ਦੇ ਰੋਗੀਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਹੋਰ ਸ਼ਖਸ਼ੀਅਤਾਂ।