Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

30 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕੇ.ਐਮ.ਐਸ ਈਕੋ ਕਲੱਬ ਵੱਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਤਿੰਨ ਥੀਮਾਂ ਰੱਖੀਆਂ ਗਈਆਂ, ਜਿਹਨਾਂ ਵਿੱਚ ਫੈਂਸੀ ਰੱਖੜੀ ਬਣਾਉਣਾ, ਵੇਸਟ ਮਟੀਰੀਅਲ ਤੋਂ ਰੱਖੜੀ ਬਣਾਉਣਾ ਅਤੇ ਨਵੀਨਤਾਕਾਰੀ ਰੱਖੜੀ ਬਣਾਉਣਾ ਆਦਿ ਥੀਮਾਂ ਸ਼ਾਮਲ ਸਨ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਸਾਰੇ ਪ੍ਰਤੀਯੋਗੀਆਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਨਤੀਜੇ ਐਲਾਨੇ, ਜਿਹਨਾਂ ਵਿੱਚੋਂ ਜੋਤੀ ਐਮ.ਐਸ.ਸੀ ਐਫ.ਡੀ ਤੀਸਰੇ ਸਮੈਸਟਰ ਨੇ ਫੈਂਸੀ ਰੱਖੜੀ ਵਿੱਚ ਪਹਿਲਾ ਸਥਾਨ, ਅਮਨਦੀਪ ਕੌਰ ਐਮ.ਐਸ.ਸੀ ਐਫ.ਡੀ ਤੀਸਰੇ ਸਮੈਸਟਰ ਨੇ ਵੇਸਟ ਮਟੀਰੀਅਲ ਤੋਂ ਰੱਖੜੀ ਬਣਾਉਣ ਵਿੱਚ ਪਹਿਲਾ ਸਥਾਨ ਅਤੇ ਗੁਨਸ਼ਿਖਾ ਬੀ.ਸੀ.ਏ ਪਹਿਲੇ ਸਮੈਸਟਰ ਨੇ ਨਵੀਨਤਾਕਾਰੀ ਰੱਖੜੀ ਬਣਾਉਣ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਖੁਦ ਰੱਖੜੀਆਂ ਬਣਾ ਕੇ ਕਾਲਜ ਵਿਖੇ ਪ੍ਰਦਰਸ਼ਨੀ ਲਗਾਈ। ਵਿਦਿਆਰਥੀਆਂ ਅਤੇ ਸਟਾਫ਼ ਨੇ ਵੱਧ ਚੜ੍ਹ ਕੇ ਇਸ ਪ੍ਰਦਰਸ਼ਨੀ ਵਿੱਚੋਂ ਰੱਖੜੀਆਂ ਖਰੀਦੀਆਂ। ਇਸ ਮੌਕੇ ਤੇ ਮਨਜੀਤ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਮਹਿਕ ਸੈਣੀ, ਅਨੀਤਾ ਰਾਣੀ, ਗੁਰਜੀਤ ਕੌਰ, ਗੁਰਿੰਦਰਜੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਪ੍ਰਿਯੰਕਾ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰੱਖੜੀ ਬਣਾਉਣ ਦੇ ਮੁਕਾਬਲਿਆਂ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।