Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

18 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2023 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦੀ ਵਿਦਿਆਰਥਣ ਰੁਪਾਲੀ ਚਿਬ (ਐਸ.ਜੀ.ਪੀ.ਏ 8.89) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਸੰਗੀਤਾ (ਐਸ.ਜੀ.ਪੀ.ਏ 8.58) ਨੇ ਦੂਸਰਾ ਸਥਾਨ, ਕਿਰਨਪ੍ਰੀਤ ਕੌਰ (ਐਸ.ਜੀ.ਪੀ.ਏ 8.26) ਨੇ ਤੀਸਰਾ ਸਥਾਨ ਅਤੇ ਅਮਰਜੀਤ ਕੌਰ (ਐਸ.ਜੀ.ਪੀ.ਏ 7.47) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਜਗਰੂਪ ਕੌਰ, ਕੰਕਨ ਮਜੂਮਦਾਰ ਅਤੇ ਪਲਵਿੰਦਰ ਕੌਰ ਆਦਿ ਹਾਜ਼ਰ ਸਨ।